35.1 C
Delhi
Friday, March 29, 2024
spot_img
spot_img

ਅਮਰੀਕਾ ਨਿਵਾਸੀ ਸ਼ਰਧਾਲੂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਲਟੋ ਕਾਰ ਭੇਟ

ਯੈੱਸ ਪੰਜਾਬ
ਅੰਮ੍ਰਿਤਸਰ, 22 ਸਤੰਬਰ, 2022:
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਸ. ਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਲਟੋ ਕਾਰ ਭੇਟ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਸ਼ਰਧਾਲੂ ਸ. ਮਨਜੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੇ ਪਾਵਨ ਅਸਥਾਨ ਤੋਂ ਵੱਡੀਆਂ ਬਰਕਤਾਂ ਉਨ੍ਹਾਂ ਦੇ ਪਰਿਵਾਰ ਨੂੰ ਪ੍ਰਾਪਤ ਹੋਈਆਂ ਹਨ ਅਤੇ ਸ਼ੁਕਰਾਨੇ ਵਜੋਂ ਉਨ੍ਹਾਂ ਨੇ ਇਹ ਸੇਵਾ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਨੇ ਕਿਹਾ ਕਿ ਸ਼ਰਧਾਲੂਆਂ ਅੰਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ ਅਤੇ ਸੰਗਤਾਂ ਇਸ ਪਾਵਨ ਅਸਥਾਨ ’ਤੇ ਭੇਟਾਵਾਂ ਅਰਪਣ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ।

ਇਸੇ ਤਹਿਤ ਹੀ ਅੱਜ ਅਮਰੀਕਾ ਨਿਵਾਸੀ ਸ. ਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਲਟੋ ਕਾਰ ਭੇਟ ਕੀਤੀ ਹੈ। ਸ਼੍ਰੋਮਣੀ ਕਮੇਟੀ ਇਨ੍ਹਾਂ ਦਾ ਧੰਨਵਾਦ ਕਰਦੀ ਹੈ। ਇਸ ਮੌਕੇ ਸ਼ਰਧਾਲੂ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ, ਸ. ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ.ਸੁਲੱਖਣ ਸਿੰਘ ਭੰਗਾਲੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਗੱਡੀਆਂ ਸ. ਨਿਰਮਲ ਸਿੰਘ ਤੇ ਸ. ਕਰਮਜੀਤ ਸਿੰਘ, ਸ਼ਰਧਾਲੂ ਪਰਿਵਾਰ ਦੇ ਮੈਂਬਰਾਂ ਵਿਚ ਬੀਬੀ ਰਣਜੀਤ ਕੌਰ, ਸ. ਪਲਵਿੰਦਰ ਸਿੰਘ, ਸ. ਸਵਿੰਦਰਪਾਲ ਸਿੰਘ, ਸ. ਜੋਗਿੰਦਰ ਸਿੰਘ, ਸ. ਦਲਜੀਤ ਸਿੰਘ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION