28.1 C
Delhi
Thursday, March 28, 2024
spot_img
spot_img

Simarjeet Bains ਖਿਲਾਫ਼ ਬਲਾਤਕਾਰ ਦਾ ਕੇਸ ਦਰਜ ਕਰਨ ’ਚ ਬੇਲੋੜੀ ਦੇਰੀ ਕਿਉਂ: Akali Dal ਵੱਲੋਂ Harish Dhanda ਦਾ ਸਵਾਲ

ਯੈੱਸ ਪੰਜਾਬ
ਪਟਿਆਲਾ, 25 ਨਵੰਬਰ, 2020 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਲੋਕ ਇਨਸਾਫ ਪਾਰਟੀ ਦੇ ਆਗੂ ਤੇ ਆਤਮ ਨਗਰ ਹਲਕੇ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਇਕ ਵਿਧਵਾ ਦਾ ਜਿਣਸੀ ਸੋਸ਼ਣ ਕਰਨ ਤੇ ਉਸ ਨਾਲ ਜਬਰ ਜਨਾਹ ਦਾ ਕੇਸ ਦਰਜ ਦੇ ਮਾਮਲੇ ਵਿਚ ਬੇਲੋੜੀ ਦੇਰੀ ਕੀਤੇ ਜਾਣ ਦੀ ਨਿਖੇਧੀ ਕੀਤੀ ਤੇ ਪਾਰਟੀ ਪੀੜਤਾ ਨੂੰ ਵਿਧਾਇਕ ਤੇ ਉਸਦੇ ਟੋਲੇ ਵੱਲੋਂ ਤੰਗ ਪ੍ਰੇਸ਼ਾਨ ਕਰਨ ਤੋਂ ਬਚਾਉਣ ਦੀ ਵੀ ਮੰਗ ਕੀਤੀ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ੍ਰੀ ਹਰੀਸ਼ ਰਾਏ ਢਾਂਡਾ ਨੇ ਅੱਜ ਇਸ ਸਬੰਧੀ ਸਥਾਨਕ ਐਮ ਪੀ ਪ੍ਰਨੀਤ ਕੌਰ ਨੂੰ ਇਕ ਸਰਕਾਰੀ ਪ੍ਰਤੀਨਿਧ ਰਾਹੀਂ ਮੰਗ ਪੱਤਰ ਵੀ ਸੌਂਪਿਆਤ  ਉਹਨਾਂ ਨੂੰ ਜਾਣੂ ਕਰਵਾਇਆ ਕਿ ਸਿਮਰਜੀਤ ਬੈਂਸ ਪੀੜਤਾ ਨੂੰ ਧਮਕਾ ਰਿਹਾ ਹੈ ਅਤੇ ਉਸਦੀ ਇੱਛਾ ਸ਼ਕਤੀ ਤੋੜਨ ਲਈ ਜਬਰ ਦੀ ਵਰਤੋਂ ਕਰ ਰਿਹਾ ਹੈ।

ਸ੍ਰੀ ਢਾਂਡਾ ਨੇ ਪਟਿਆਲਾ ਦੇ ਐਮ ਪੀ ਨੂੰ ਦੱਸਿਆ ਕਿ ਬੈਂਸ ਨੇ ਸੋਸ਼ਲ ਮੀਡੀਆ ‘ਤੇ ਪੀੜਤਾ ਦੀ ਬਦਨਾਮੀ ਕਰਨੀ ਵੀ ਸ਼ੁਰੂ ਕਰ ਦਿੱਤੀ ਹੈ ਤੇ ਯਕੀਨੀ ਬਣਾਇਆ ਹੈ ਕਿ ਮਹਿਲਾ ਵੱਲੋਂ 16 ਨਵੰਬਰ ਨੂੰ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਦਿੱਤੀ ਦਰਖ਼ਾਸਤ ‘ਤੇ ਕੋਈ ਕਾਰਵਾਈ ਨਾ ਹੋਵੇ।

ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਪੀੜਤਾ ਦੀ ਸ਼ਿਕਾਇਤ ਧਾਰਾ 164 ਤਹਿਤ ਦਰਜ ਕਰਵਾਏ ਜਾਣ ਦੇ ਬਾਵਜੂਦ ਉਸਦੀ ਲਿਖਤੀ ਸ਼ਿਕਾਇਤ ‘ਤੇ ਕੋਈ ਐਫ ਆਈ ਆਰ ਦਰਜ ਨਹੀਂ ਕੀਤੀ ਗਈ।

ਸ੍ਰੀਮਤੀ ਪ੍ਰਨੀਤ ਕੌਰ ਦੇ ਖੁਦ ਇਕ ਮਹਿਲਾ ਹੋਣ ਦੇ ਨਾਅਤੇ ਮਾਮਲੇ ਵਿਚ ਦਖਲ ਦੇ ਕੇ ਜਬਰ ਜਨਾਹ ਪੀੜਤਾ ਨੂੰ ਇਨਸਾਫ ਦੁਆਉਣਾ ਯਕੀਨੀ ਬਣਾਉਣ ਦੀ ਮੰਗ ਕਰਦਿਆਂ ਸ੍ਰੀ ਢਾਂਡਾ ਨੇ ਕਿਹਾ ਕਿ ਪੀੜਤਾ ਤੇ ਉਸਦੇ ਪਰਿਵਾਰ ਨੂੰ ਢੁਕਵੀਂ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਕਿਉਂਕਿ ਬੈਂਸ ਭਰਾ ਉਹਨਾਂ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੇ ਹਨ।

ਉਹਨਾਂ ਕਿਹਾ ਕਿ ਨਿਆਂ ਤਾਂ ਇਹ ਮੰਗ ਕਰਦਾ ਹੈ ਕਿ ਕੇਸ ਦਰਜ ਕਰ ਕੇ ਇਕ ਹਫਤੇ ਦੇ ਅੰਦਰ ਅੰਦਰ ਚਲਾਨ ਪੇਸ਼ ਕੀਤਾ ਜਾਵੇ ਤੇ ਵਿਸ਼ੇਸ਼ ਅਦਾਲਤ ਰੋਜ਼ਾਨਾ ਆਧਾਰ ‘ਤੇ ਸੁਣਵਾਈ ਕਰ ਕੇ ਪੀੜਤਾ ਨੂੰ ਇਨਸਾਫ ਦੇਵੇ।

ਅਕਾਲੀ ਆਗੂ ਨੇ ਕਿਹਾ ਕਿ ਲੁਧਿਆਣਾ ਪੁਲਿਸ ਨੂੰ ਸੁਪਰੀਮ ਕੋਰਟ ਦੀਆਂ ਉਹਨਾਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਜਿਹਨਾਂ ਵਿਚ ਕਿਹਾ ਗਿਆ ਕਿ ਪਹਿਲਾਂ ਕੇਸ ਦਰਜ ਕੀਤਾ ਜਾਵੇ ਤੇ ਫਿਰ ਮਾਮਲੇ ਦੀ ਜਾਂਚ ਕੀਤੀ ਜਾਵੇ ਨਾ ਕਿ ਪਹਿਲਾਂ ਹੀ ਜਾਂਚ ਦੇ ਹੁਕਮ ਦਿੱਤੇ ਜਾਣ।

ਉਹਨਾਂ ਕਿਹਾ ਕਿ ਕੇਸ ਦੀ ਪੜਤਾਲ ਕੇਸ ਦਰਜ ਹੋਣ ਤੋਂ ਬਾਅਦ ਹੀ ਹੋ ਸਕਦੀ ਹੈ, ਉਸ ਤੋਂ ਪਹਿਲਾਂ ਨਹੀਂ ਹੋ ਸਕਦੀ। ਉਹਨਾਂ ਕਿਹਾ ਕਿ ਇਹ ਰਵੱਈਆ ਸਪਸ਼ਟ ਕਰਦਾ ਹੈ ਕਿ ਬੈਂਸ ਨੂੰ ਸਮਾਂ ਦਿੱਤਾ ਗਿਆ ਕਿ ਉਹ ਪੀੜਤਾ ਤੇ ਉਸਦੇ ਪਰਿਵਾਰ ‘ਤੇ ਦਬਾਅ ਬਣਾ ਲਵੇ ਅਤੇ ਸਮਝੌਤਾ ਕਰ ਲਵੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION