32.8 C
Delhi
Wednesday, April 24, 2024
spot_img
spot_img

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹੰਤ ਬਾਬਾ ਜਰਨੈਲ ਸਿੰਘ ਯੂਥ ਕਲੱਬ ਨੂੰ 3 ਲੱਖ ਰੁਪਏ ਦਾ ਚੈੱਕ ਭੇਂਟ

ਯੈੱਸ ਪੰਜਾਬ
ਕੋਟਕਪੂਰਾ, 27 ਸਤੰਬਰ, 2022:
ਬਾਬਾ ਜਰਨੈਲ ਸਿੰਘ ਜੀ ਦਰਵੇਸ਼ ਸ਼ਖਸ਼ੀਅਤ ਸਨ, ਉਹ ਭਾਵੇਂ ਸਾਡੇ ਦਰਮਿਆਨ ਨਹੀਂ ਰਹੇ ਪਰ ਉਹਨਾਂ ਦੀਆਂ ਸਿੱਖਿਆਵਾਂ ਸਾਡੇ ਲਈ ਪ੍ਰੇਰਨਾ ਸਰੋਤ ਬਣੀਆਂ ਰਹਿਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢਿੱਲਵਾਂ ਕਲਾਂ ਵਿਖੇ ਸਵ: ਬਾਬਾ ਜਰਨੈਲ ਸਿੰਘ ਦੀ ਯਾਦ ਵਿੱਚ ਬਣੇ ਧਾਰਮਿਕ ਸਥਾਨ ਵਿੱਚ ਮਹੰਤ ਬਾਬਾ ਜਰਨੈਲ ਸਿੰਘ ਯੂਥ ਕਲੱਬ ਨੂੰ 3 ਲੱਖ ਰੁਪਏ ਦਾ ਚੈੱਕ ਸੌਂਪਣ ਪੰਜਾਬ ਨੇ ਕਲੱਬ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦੇ ਸੇਵਾਦਾਰਾਂ ਨੂੰ ਸੌਂਪਣ ਮੌਕੇ ਕੀਤਾ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਸ. ਸੰਧਵਾਂ ਨੇ ਯੂਥ ਕਲੱਬ ਨਾਲ ਵਾਅਦਾ ਕੀਤਾ ਸੀ, ਜਿਸ ਨੂੰ ਅੱਜ ਪੂਰਾ ਕੀਤਾ ਗਿਆ ਹੈ।

ਪਿੰਡ ਦੇ ਸਰਪੰਚ ਪਰਮਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਢਿੱਲੋਂ ਪ੍ਰਧਾਨ ਮਹੰਤ ਬਾਬਾ ਜਰਨੈਲ ਸਿੰਘ ਯੂਥ ਕਲੱਬ ਨੇ ਸਪੀਕਰ ਸੰਧਵਾਂ ਅਤੇ ਉਸਦੇ ਨਾਲ ਆਏ ਪਾਰਟੀ ਆਗੂਆਂ ਸੁਖਜੀਤ ਸਿੰਘ ਢਿੱਲਵਾਂ, ਇੰਦਰਜੀਤ ਸਿੰਘ ਨਿਆਮੀਵਾਲਾ ਸਮੇਤ ਸਾਰਿਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੀ ਕਲੱਬ ਜਿੱਥੇ ਪਿੰਡ ਵਿੱਚ ਭਾਈਚਾਰਕ ਸਾਂਝ ਮਜਬੂਤ ਕਰਨ ਲਈ ਯਤਨਸ਼ੀਲ ਰਹੇਗੀ, ਉੱਥੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿੱਚ ਵੀ ਤੇਜੀ ਲਿਆਂਦੀ ਜਾਵੇਗੀ। ਅੰਤ ਵਿੱਚ ਕਲੱਬ ਵੱਲੋਂ ਉਕਤ ਸ਼ਖਸ਼ੀਅਤਾਂ ਦਾ ਸਿਰੋਪਾਉ ਦੀ ਬਖਸ਼ਿਸ਼ ਨਾਲ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਉਪਰੋਕਤ ਤੋਂ ਇਲਾਵਾ ਜਗਦੀਪ ਸਿੰਘ ਬੁੱਟਰ, ਪ੍ਰਭਜੀਤ ਸਿੰਘ, ਖੁਸ਼ਵੀਤ ਸਿੰਘ, ਸੁਖਦੀਪ ਸਿੰਘ, ਹਰਿੰਦਰ ਸਿੰਘ, ਗੋਪੀ ਗਿੱਲ, ਕੁਲਦੀਪ ਸਿੰਘ ਬਰਾੜ, ਮਨਪ੍ਰੀਤ ਸਿੰਘ, ਗੁਰਜਿੰਦਰ ਸਿੰਘ ਢਿੱਲੋਂ, ਤਰਸੇਮ ਸਿੰਘ ਢਿੱਲੋਂ, ਹਰਭਜਨ ਸਿੰਘ, ਹਰਜੀਤ ਸਿੰਘ ਫੌਜ਼ੀ, ਜਗਸੀਰ ਸਿੰਘ ਢਿੱਲੋਂ, ਨਿੱਪਾ ਬਰਾੜ, ਰਾਜਵਿੰਦਰ ਕੌਰ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਮਨਿੰਦਰ ਸਿੰਘ, ਗੁਰਿੰਦਰ ਸਿੰਘ ਮਹਿੰਦੀਰੱਤਾ ਸਮੇਤ ਹੋਰ ਵੀ ਪਿੰਡ ਦੇ ਪਤਵੰਤੇ ਤੇ ਸ਼ਖਸ਼ੀਅਤਾਂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION