36.1 C
Delhi
Wednesday, May 29, 2024
spot_img
spot_img
spot_img

ਲੋਕਾਂ ਵਿੱਚ ਸੁਰੱਖ਼ਿਆ ਦੀ ਭਾਵਨਾ ਅਤੇ ਭੈਅ ਮੁਕਤ ਮਾਹੌਲ ਪੈਦਾ ਕਰਨ ਲਈ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੀ ਅਗਵਾਈ ਵਿੱਚ ‘ਫ਼ਲੈਗ ਮਾਰਚ’, ਚੈਕਿੰਗ

ਯੈੱਸ ਪੰਜਾਬ
ਮਾਲੇਰਕੋਟਲਾ, 26 ਜੁਲਾਈ, 2022:
ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਅਤੇ ਭੈਅ ਮੁਕਤ ਮਾਹੌਲ ਪੈਦਾ ਕਰਨ ਲਈ ਅੱਜ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਵਨੀਤ ਕੌਰ ਦੀ ਅਗਵਾਈ ਵਿੱਚ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜਨਾਂ ਦੇ ਜਨਤਕ ਸਥਾਨਾਂ, ਬਜਾਰਾਂ ਵਿਖੇ ਫਲੈਗ ਮਾਰਚ ਕੀਤਾ ਗਿਆ ਅਤੇ ਬੱਸ ਅੱਡਿਆਂ,ਰੇਲਵੇਂ ਸਟੇਸ਼ਨਾਂ ਅਤੇ ਹੋਰ ਨਾਲ ਲਗਦੇ ਅੰਤਰ ਜ਼ਿਲ੍ਹਾਂ ਸੀਮਾਵਾ ਤੇ ਵਿਸ਼ੇਸ ਚੈਕਿੰਗ ਮੁਹਿੰਮ ਆਰੰਭੀ ਗਈ ।

ਸਰਚ ਅਪਰੇਸ਼ਨ ਅਤੇ ਫਲੈਗ ਮਾਰਚ ਦੌਰਾਨ ਐਸ.ਪੀ. (ਐਚ) ਸ੍ਰੀ ਕੁਲਦੀਪ ਸਿੰਘ ਸੋਹੀ, ਐਸ.ਪੀ.(ਡੀ) ਸ੍ਰੀ ਜਗਦੀਸ ਬਿਸ਼ਨੋਈ , ਡੀ.ਐਸ.ਪੀ.(ਐਚ) ਸ੍ਰੀ ਰਾਮ ਜੀ, ਡੀ.ਐਸ.ਪੀ.ਮਾਲੇਰਕੋਟਲਾ ਸ੍ਰੀ ਕੁਲਦੀਪ ਸਿੰਘ ਡੀ.ਐਸ.ਪੀ.( ਸਪੈਸ਼ਲ ਬ੍ਰਾਂਚ)ਸ੍ਰੀ ਰਣਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ ।

ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਵਨੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ‘ਚੋਂ ਨਸ਼ਿਆਂ ਅਤੇ ਅਪਰਾਕਧਿਕ ਗਤੀਵਿਧੀਆਂ ਜੜ੍ਹ ਤੋਂ ਖਾਤਮਾ ਕਰਨਾ ਜ਼ਿਲ੍ਹਾ ਪੁਲਿਸ ਦੀ ਮੁੱਖ ਤਰਜੀਹ ਹੈ । ਪੰਜਾਬ ਪੁਲਿਸ ਨਸ਼ਿਆਂ ਤੇ ਅਪਰਾਕਧਿਕ ਗਤੀਵਿਧੀਆਂ ਵਿਰੁੱਧ ਦਿਨ-ਰਾਤ ਇੱਕ ਕਰਕੇ ਠੋਸ ਕਾਰਵਾਈ ਕਰਨ ਲਈ ਵਚਨਬੱਧ ਹੈ।

ਐਸ.ਐਸ.ਪੀ ਨੇ ਕਿਹਾ ਕਿ ਪੁਲਿਸ ਦੇ ਆਮ ਨਾਗਰਿਕਾਂ ਨਾਲ ਸਬੰਧਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਉਨ੍ਹਾਂ ਵਿੱਚ ਪੁਲਿਸ ਪ੍ਰਤੀ ਵਿਸ਼ਵਾਸ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ਇਹ ਫਲੈਗ ਮਾਰਚ ਅਤੇ ਵਿਸ਼ੇਸ ਚੈਕਿੰਗ ਮੁਹਿੰਮ ਆਰੰਭੀ ਗਈ ਹੈ। ਉਨ੍ਹਾਂ ਕਿਹਾ ਕਿ ਐਸ.ਐਚ.ਓਜ਼ ਆਪਣੇ ਥਾਣਿਆਂ ‘ਚ ਲੋਕਾਂ ਨੂੰ ਮਿਲਣਾ ਅਤੇ ਆਪਣੇ ਇਲਾਕਿਆਂ ਅੰਦਰ ਪੁਲਿਸ ਵਰਦੀ ‘ਚ ਮੌਜੂਦ ਰਹਿਣਾ ਯਕੀਨੀ ਬਣਾਉਣ।

ਸ੍ਰੀਮਤੀ ਸਿੱਧੂ ਨੇ ਸੋਸ਼ਲ ਮੀਡੀਆ ਨੂੰ ਗੰਭੀਰਤਾ ਨਾਲ ਮੋਨੀਟਰਿੰਗ ਕਰਨ ਦੀ ਹਦਾਇਤਾਂ ਪਹਿਲਾ ਹੀ ਜਾਰੀ ਕੀਤੀਆ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸਮਾਜ ਵਿਰੋਧੀ ਤੱਤਾਂ ‘ਤੇ ਨਿਗਰਾਨੀ ਰੱਖਦੇ ਹੋਏ ਚੌਕਸੀ ਵਰਤੀ ਜਾ ਰਹੀ ਹੈ ਤਾਂ ਕਿ ਕਿਸੇ ਵੀ ਸੰਵੇਦਨਸ਼ੀਲ ਮੁੱਦੇ ‘ਤੇ ਲੋਕਾਂ ਦੀਆਂ ਭਾਵਨਾਵਾਂ ਭੜਕਾਉਣ ਅਤੇ ਮਸਲੇ ਨੂੰ ਗੰਭੀਰ ਰੂਪ ਅਖ਼ਤਿਆਰ ਕਰਨ ਤੋਂ ਪਹਿਲਾ ਸਮੇਂ ਸਿਰ ਕੰਟਰੋਲ ਕੀਤਾ ਜਾ ਸਕੇ ।

ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਲੋਕਾਂ ਨੂੰ ਸੁਚੇਤ ਹੋਕੇ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਬਾਰੇ ਪੁਲਿਸ ਨੂੰ ਤੁਰੰਤ ਸੂਚਿਤ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਯਕੀਨ ਨਾ ਕਰਕੇ ਗ਼ਲਤ ਅਤੇ ਤੱਥਹੀਣ ਜਾਪਦੀ ਸੂਚਨਾ ਬਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਪੁਸ਼ਟੀ ਜਰੂਰ ਕੀਤੀ ਜਾਵੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION