35.1 C
Delhi
Monday, May 6, 2024
spot_img
spot_img

ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਸੜੀ ਪਰਾਲੀ, ਅਗਲੇ ਸਾਲ ਪੂਰੀ ਤਰ੍ਹਾਂ ਖ਼ਾਤਮੇ ਦੀ ਕੋਸ਼ਿਸ਼ ਕਰਾਂਗੇ: ਕੁਲਦੀਪ ਸਿੰਘ ਧਾਲੀਵਾਲ ਦਾ ਦਾਅਵਾ

ਯੈੱਸ ਪੰਜਾਬ
ਚੰਡੀਗੜ੍ਹ, 22 ਨਵੰਬਰ, 2022:
ਪੰਜਾਬ ਦੇ ਖ਼ੇਤੀਬਾੜੀ ਮੰਤਰੀ ਸ:ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪਰਾਲੀ ਕਈ ਸਾਲ ਪੁਰਾਣੀ ਅਤੇ ਵੱਡੀ ਸਮੱਸਆ ਹੈ ਪਰ ਅਗਲੇ ਸਾਲ ਇਸ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ: ਆਦਰਸ਼ ਪਾਲ ਵਿੱਗ ਦੇ ਹਵਾਲੇ ਨਾਲ ਛਪੀ ਇਕ ਖ਼ਬਰ ਜਿਸ ਵਿੱਚ ਪਰਾਲੀ ਸਾੜਣ ਦੇ ਮਾਮਲੇ ਇਸ ਸਾਲ ਘਟਣ ਦਾ ਦਾਅਵਾ ਕੀਤਾ ਗਿਆ ਹੈ, ਨੂੰ ਇੱਕ ‘ਟਵੀਟ’ ਵਿੱਚ ‘ਟੈਗ’ ਕਰਦਿਆਂ ਸ: ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, ‘ਪਰਾਲੀ ਕਈ ਸਾਲ ਪੁਰਾਣੀ ਅਤੇ ਵੱੜੀ ਸਮੱਸਿਆ ਹੈ ਪਰ ਮੈਨੂੰ ਖੁਸ਼ੀ ਹੈ ਕਿ ਕਿਸਾਨ ਭਰਾਵਾਂਨੇ ਮੇਰੀ ਬੇਨਤੀ ਮੰਨ ਲਈ ਅਤੇ ਇਸ ਵਾਰ ਸਰਕਾਰ ਵੱਲੋਂ ਦਿੱਤੀਆਂ ਮਸ਼ੀਨਾਂ ਦੀ ਮਦਦ ਨਾਲ ਘੱਟ ਪਰਾਲੀ ਸਾੜੀ ਗਈ, ਅਗਲੇ ਸਾਲ ਅਸੀਂ ਇਸ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਕੋਸ਼ਿਸ਼ ਕਰਾਂਗੇ।’

ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਦੇ ਹਵਾਲੇ ਨਾਲ ਛਪੀ ਖ਼ਬਰ ਵਿੱਚ ਦੱਸਿਆ ਗਿਆ ਸੀ ਕਿ ਸਰਕਾਰ ਵੱਲੋਂ ਕੀਤੇ ਵੱਖ ਵੱਖ ਯਤਨਾਂ ਸਦਕਾ ਪਰਾਲੀ ਸਾੜਣ ਦੇ ਮਾਮਲੇ ਕਾਫ਼ੀ ਘਟੇ ਹਨ। ਦੱਸਿਆ ਗਿਆ ਕਿ 2020 ਵਿੱਚ 75986 ਮਾਮਲੇ ਸਨ ਜਿਹੜੇ ਘਟ ਕੇ 2021 ਵਿੱਚ 70711 ਰਹਿ ਗਏ ਸਨ ਪਰ ਹੁਣ ਸਰਕਾਰ ਦੇ ਯਤਨਾਂ ਸਦਕਾ ਇਹ ਮਾਮਲੇ ਘਟ ਕੇ 49775 ਰਹਿ ਗਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION