33.1 C
Delhi
Wednesday, May 8, 2024
spot_img
spot_img

Sukh Sarkaria ਨੇ ਛੋਟੇ ਕਿਸਾਨਾਂ ਨੂੰ Mobile Vending e-Cart ਵੰਡੇ; ਕਣਕ ਅਤੇ ਝੋਨਾ ਛੱਡ ਕੇ ਸਬਜ਼ੀਆਂ ਅਤੇ ਬਾਗਬਾਨੀ ਵੱਲ ਧਿਆਨ ਦੇਣ ਦੀ ਸਲਾਹ

ਯੈੱਸ ਪੰਜਾਬ
ਅੰਮ੍ਰਿਤਸਰ 27 ਮਾਰਚ 2021-
ਅੱਜ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਜਲ ਸਰੋਤ, ਮਾਈਨਿੰਗ ਤੇ ਜੀੳਲੋਜੀ ਕੈਬਨਿਟ ਮੰਤਰੀ ਸ: ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਬਾਗਬਾਨੀ ਦੇ ਦਫ਼ਤਰ ਵੇਰਕਾ ਬਾਈਪਾਸ ਵਿਖੇ 8 ਮੋਬਾਇਲ ਵੈਂਡਿੰਗ ਈ-ਕਾਰਟ ਛੋਟੇ ਅਤੇ ਮਹਿਲਾ ਕਿਸਾਨਾਂ ਨੂੰ ਹਰੀ ਝੰਡੀ ਦੇ ਕੇ ਤੋਰਿਆ ਗਿਆ।

ਇਸ ਮੌਕੇ ਸਰਕਾਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਕੀਮ ਕਾਮਯਾਬ ਕਿਸਾਨ ਖੁਸ਼ਹਾਲ ਕਿਸਾਨ ਤਹਿਤ ਇਹ ਵੈਂਡਿੰਗ ਈ ਕਾਰਟ ਦਿੱਤੇ ਹਨ। ਉਨਾਂ ਕਿਹਾ ਕਿ ਪਿਛਲੇ ਦਿਨੀ ਕੋਵਿਡ ਦੇ ਦਿਨਾਂ ਵਿੱਚ ਛੋਟੇ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਪੰਜਾਬ ਸਰਕਾਰ ਨੇ ਛੋਟੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਇਹ ਉਪਰਾਲਾ ਕੀਤਾ ਹੈ ਤਾਂ ਜੋ ਕਿਸਾਨ ਆਪਣੀਆਂ ਸਬਜ਼ੀਆਂ ਆਦਿ ਆਪ ਵੇਚ ਸਕਣ।

ਉਨਾਂ ਕਿਹਾ ਕਿ ਇਸ ਵਿੱਚ 1 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹਾਂ ਤਾਂ ਜੋ ਕਿਸਾਨ ਇਹ ਮੋਬਾਇਲ ਵੈਂਡਿੰਗ ਈ-ਕਾਰਟ ਆਸਾਨੀ ਨਾਲ ਖਰੀਦ ਸਕਣਗੇ।

ਸ: ਸਰਕਾਰੀਆ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਛੋਟੇ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਹਮੇਸ਼ਾ ਤੱਤਪਰ ਹੈ। ਉਨਾਂ ਦੱਸਿਆ ਕਿ ਇਸ ਸਕੀਮ ਵਿੱਚ ਮਹਿਲਾ ਕਿਸਾਨਾਂ ਨੂੰ ਈ ਕਾਰਟ ਪਹਿਲ ਦੇ ਆਧਾਰ ਤੇ ਦਿੱਤੇ ਜਾਣਗੇ।

ਸ: ਸਰਕਾਰੀਆ ਨੇ ਛੋਟੇ ਕਿਸਾਨਾਂ ਨੂੰ ਕਣਕ ਅਤੇ ਝੋਨਾ ਛੱਡ ਕੇ ਸਬਜ਼ੀਆਂ ਅਤੇ ਬਾਗਬਾਨੀ ਦੀ ਕਾਸ਼ਤ ਲਾਉਣ ਤੇ ਜ਼ੋਰ ਦਿੱਤਾ ਤਾਂ ਜੋ ਚੋਖੀ ਕਮਾਈ ਹੋ ਸਕੇ। ਉਨਾਂ ਕਿਹਾ ਕਿ ਜਿਥੇ ਕਿਸਾਨ ਨੂੰ ਆਪਣੀ ਉਪਜ ਵੇਚਣ ਦਾ ਫਾਇਦਾ ਹੋਵੇਗਾ ਉਥੇ ਖਪਤਕਾਰ ਨੂੰ ਤਾਜੀਆਂ ਸਬਜ਼ੀਆਂ ਅਤੇ ਫਲ -ਫਰੂਟ ਵਾਜਬ ਰੇਟ ਤੇ ਮਿਲ ਸਕਣਗੇ। ਇਸ ਉਪਰੰਤ ਕੈਬਨਿਟ ਮੰਤਰੀ ਨੇ ਨਾਥ ਆਡੀਟੋਰੀਅਮ ਦਾ ਉਦਘਾਟਨ ਵੀ ਕੀਤਾ।

ਇਸ ਮੌਕੇ ਗੁਰਿੰਦਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਨੇ ਦੱਸਿਆ ਕਿ ਆਡੀਟੋਰੀਅਮ ਦੇ ਉਦਘਾਟਨ ਨਾਲ ਅਸੀਂ ਛੇਤੀ ਹੀ ਜਿੰਮੀਦਾਰਾਂ ਨੂੰ ਟ੍ਰੇਨਿੰਗ ਦੇ ਕੇ ਨਾਖਾਂ ਦੇ ਬਾਗ ਸਬੰਧੀ ਜਾਗਰੂਕ ਕਰਾਂਗੇ। ਇਸ ਮੌਕੇ ਜਤਿੰਦਰ ਸਿੰਘ ਜ਼ਿਲਾ ਬਾਗਬਾਨੀ ਅਫ਼ਸਰ, ਹਰਵਿੰਦਰ ਸਿੰਘ, ਸੁਖਬੀਰ ਸਿੰਘ, ਸੁਖਪਾਲ ਸਿੰਘ, ਹਰਪ੍ਰੀਤ ਕੌਰ ਅਤੇ ਕੰਵਜੀਤ ਸਿੰਘ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION