35.6 C
Delhi
Sunday, April 28, 2024
spot_img
spot_img

Sukhbir Badal ਨੇ ਹਰਿਆਣਾ ਕਮੇਟੀ ਦੀਆਂ ਚੋਣਾਂ ਲੜਨ ਦਾ ਐਲਾਨ ਕਰਕੇ HSGMC ਨੂੰ ਮਾਨਤਾ ਦਿੱਤੀ: Justice Nirmal Singh

ਯੈੱਸ ਪੰਜਾਬ
ਚੰਡੀਗੜ੍ਹ, 28 ਅਗਸਤ, 2023:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾਮੁਕਤ) ਨੇ ਕਿਹਾ ਹੈ ਕਿ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਉਹ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ(ਐੱਚ.ਐੱਸ.ਜੀ.ਐੱਮ.ਸੀ) ਦੀਆਂ ਚੋਣਾਂ ਲੜਣਗੇ ਅਤੇ ਉਨ੍ਹਾਂ ਨੇ ਆਪਣੇ ਵਰਕਰਾਂ ਨੂੰ ਇਨ੍ਹਾਂ ਚੋਣਾਂ ਲਈ ਆਪਣੇ ਆਪ ਨੂੰ ਬਤੌਰ ਵੋਟਰ ਰਜਿਸਟਰ ਕਰਾਉਣ ਦੀ ਅਪੀਲ ਵੀ ਕੀਤੀ ਹੈ।

ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਦੇ ਕੀਤੇ ਗਏ ਐਲਾਨ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਸੁਖਬੀਰ ਸਿੰਘ ਬਾਦਲ ਦਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਰੋਧ ਸਿਰਫ਼ ਇੱਕ ਡਰਾਮਾ ਸੀ ਤਾਂ ਕਿ ਉਹ ਸਿੱਖ ਸੰਗਤ ਵਿੱਚ ਆਪਣਾ ਪ੍ਰਭਾਵ ਬਣਾ ਸਕਣ ਪ੍ਰੰਤੂ ਹਰਿਆਣਾ ਦੀ ਸਿੱਖ ਸੰਗਤ ਨੇ ਸੁਖਬੀਰ ਸਿੰਘ ਬਾਦਲ ਦੀ ਅਪੀਲ ਨੂੰ ਪਹਿਲਾਂ ਹੀ ਨਿਕਾਰ ਦਿੱਤਾ ਹੈ। ਹਰਿਆਣਾ ਦੀ ਸਿੱਖ ਸੰਗਤ ਸਮਝਦਾਰ ਹੈ ਉਹਨਾਂ ਨੂੰ ਪਤਾ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਰੋਧ ਸੁਖਬੀਰ ਸਿੰਘ ਬਾਦਲ ਪਹਿਲਾ ਆਪ ਕਰਦੇ ਸਨ।

ਇਹ ਵਿਰੋਧ ਇਸ ਲਈ ਸੀ ਕਿ ਹਰਿਆਣਾ ਦੀ ਗੁਰੂ ਦੀ ਗੋਲਕ ਨੂੰ ਅੰਮ੍ਰਿਤਸਰ ਲੈ ਜਾਇਆ ਜਾਵੇ, ਜਿੱਥੇ ਉਹ ਆਪਣੀ ਮਨ ਮਰਜੀ ਨਾਲ ਗੁਰੂ ਦੇ ਪੈਸੇ ਦੀ ਦੁਰਵਰਤੋਂ ਕਰ ਸਕਣ। ਜਸਟਿਸ ਨਿਰਮਲ ਸਿੰਘ ਨੇ ਅੱਗੇ ਕਿਹਾ ਕਿ ਹਰਿਆਣਾ ਦੀ ਸਿੱਖ ਸੰਗਤ ਨੇ ਸੁਖਬੀਰ ਸਿੰਘ ਬਾਦਲ ਨੂੰ ਪਹਿਲਾ ਜਿਵੇਂ ਨਿਕਾਰਿਆ ਹੈ ਉਸੇ ਤਰ੍ਹਾਂ ਹੁਣ ਵੀ ਸੁਖਬੀਰ ਸਿੰਘ ਬਾਦਲ ਦੀ ਅਪੀਲ ਤੇ ਸੰਗਤ ਧਿਆਨ ਨਹੀਂ ਦਵੇਗੀ। ਇਸ ਦਾ ਪਤਾ ਆਉਣ ਵਾਲੇ ਸਮੇਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਆਪੇ ਲੱਗ ਜਾਵੇਗਾ।

ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਨੂੰ ਨਿੱਜੀ ਜਗੀਰ ਬਣਾਕੇ ਪੰਥ ਅਤੇ ਪੰਜਾਬ ਨੂੰ ਖੋਰਾ ਲਗਾਇਆ ਹੈ। ਸੁਖਬੀਰ ਦੀਆਂ ਪੰਥ ਅਤੇ ਪੰਜਾਬ ਵਿਰੋਧੀ ਨੀਤੀਆਂ ਕਾਰਨ ਹੀ 100 ਸਾਲ ਤੋਂ ਵੱਧ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਅੱਜ ਹਾਸ਼ੀਏ `ਤੇ ਆ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਹੋਈ ਨਾਮੋਸ਼ੀਜਨਕ ਹਾਰ ਇਸ ਦਾ ਤਾਜ਼ਾ ਸਬੂਤ ਹੈ। ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਹਰਿਆਣਾ ਦੀ ਸਿੱਖ ਸੰਗਤ ਵੀ ਇਸੇ ਤਰ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਜਵਾਬ ਦਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION