ਹਰਜਿੰਦਰ ਸਿੰਘ ਜਵੰਦਾ
ਪੰਜਾਬੀ ਸਿਨੇਮੇ ‘ਚ ਭਰੋਸੇ ਦੇ ਪ੍ਰਤੀਕ ‘ਹੰਬਲ ਮੋਸ਼ਨ ਪਿਕਚਰਜ’ ਤੇ ‘ਓਮ ਜੀ ਸਟਾਰ’ ਬੈਨਰ, ਜਿਨ੍ਹਾਂ ਵੱਲੋਂ ਰਿਲੀਜ਼ ਹੁਣ ਤੱਕ ਸਾਰੀਆਂ ਹੀ ਫ਼ਿਲਮਾਂ ਨੇ ਰਿਕਾਰਡਤੋੜ ਕਾਮਯਾਬੀ ਹਾਸਲ ਕੀਤੀ ਹੈ, ਵੱਲੋਂ ਹੁਣ ਆਪਣੇ ਬੈਨਰਾਂ ਹੇਠ ਇੱਕ ਨਵੀਂ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਆਉਣ ਵਾਲੀ 2 ਸਤੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਦਰਸ਼ਕਾਂ ਦੀਆਂ ਨਜ਼ਰਾਂ ਹੁਣ ਫਿਲਮ ਦੇ ਟ੍ਰੇਲਰ ‘ਤੇ ਟਿਕੀਆਂ ਹੋਈਆਂ ਹਨ ਅਤੇ ਉਨਾਂ ਵਲੋਂ ਟ੍ਰੇਲਰ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ। ਜਿਹੜੀ ਛੇਤੀ ਹੀ ਖਤਮ ਹੋਣ ਜਾ ਰਹੀ ਹੈ ਅਤੇ ਫਿਲਮ ਦਾ ਟ੍ਰੇਲਰ 10 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹੈ ਹੈ।
ਨਿਰਮਾਤਾ ਰਵਨੀਤ ਕੌਰ ਗਰੇਵਾਲ, ਗਿੱਪੀ ਗਰੇਵਾਲ ਅਤੇ ਆਸੂ ਮੁਨੀਸ਼ ਸਾਹਨੀ ਵਲੋਂ ਪ੍ਰੋਡਿਊਸ ਇਸ ਫਿਲਮ ਵਿੱਚ ਮੁੱਖ ਭੂਮਿਕਾ ‘ਚ ਖੁਦ ਗਿੱਪੀ ਗਰੇਵਾਲ ਅਤੇ ਅਦਾਕਰਾ ਨਾਲ ਤਨੂੰ ਗਰੇਵਾਲ ਨਜ਼ਰ ਆਉਣਗੇ। ਨਰੇਸ਼ ਕਥੂਰੀਆ ਵਲੋਂ ਲਿਖੀ ਫ਼ਿਲਮ ਦੀ ਕਹਾਣੀ ਆਮ ਫ਼ਿਲਮਾਂ ਤੋਂ ਬਹੁਤ ਹਟਵੇਂ ਅਤੇ ਨਵੇਂ ਵਿਸ਼ੇ ਦੀ ਹੈ ਜੋ ਕਿ ਕਾਮੇਡੀ ਅਤੇ ਪਰਿਵਾਰਕ ਡਰਾਮੇ ਦਾ ਸੁਮੇਲ ਹੋਣ ਦੇ ਨਾਲ-ਨਾਲ ਅੱਜ ਦੇ ਸੋਸ਼ਲ ਮੀਡੀਆ ਜਨੂੰਨ ਅਤੇ ਨਵੇਂ ਯੁੱਗ ਦੀਆਂ ਡਿਜੀਟਲ ਗਲਤਫਹਿਮੀਆਂ ਨੂੰ ਦਰਸਾਉਂਦੀ ਹੈ।
ਨਾਮੀ ਨਿਰਦੇਸ਼ਕ ਵਿਕਾਸ ਵਿਸ਼ਿਸ਼ਟ ਵੱਲੋਂ ਨਿਰਦੇਸ਼ਿਤ ਇਸ ਫ਼ਿਲਮ ਵਿਚ ਅਦਾਕਾਰ ਕਰਮਜੀਤ ਅਨਮੋਲ, ਸਰਦਾਰ ਸੋਹੀ, ਮਲਕੀਤ ਰੌਣੀ , ਧੀਰਜ ਕੁਮਾਰ, ਸਾਰਾ ਗੁਰਪਾਲ, ਸੀਮਾ ਕੌਸ਼ਲ, ਰਾਜ ਧਾਲੀਵਾਲ, ਹਰਿੰਦਰ ਭੁਲੱਰ, ਰਘਵੀਰ ਬੋਲੀ ਅਤੇ ਬਾਲ ਅਦਾਕਾਰ ਗੁਰਤੇਗ ਸਿੰਘ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ।ਫਿਲਮ ਦਾ ਸੰਗੀਤ ਦੇਸੀ ਕਰਿਊ, ਮਿਕਸ ਸਿੰਘ ਅਤੇ ਜੈ ਕੇ ਵੱਲੋਂ ਦਿੱਤਾ ਗਿਆ।ਫ਼ਿਲਮ ਡ੍ਰਿਸਟੀਬਿਊਟਰ ‘ਓਮਜ਼ੀ ਗਰੁੱਪ’ ਮੁਨੀਸ਼ ਸਾਹਨੀ ਹਨ।
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ