29 C
Delhi
Friday, April 19, 2024
spot_img
spot_img

UK ਦੇ ਐਮ.ਪੀ. Tanmanjeet Singh Dhesi ਵੀ ਸੰਘਰਸ਼ਸ਼ੀਲ ਕਿਸਾਨਾਂ ਦੇ ਹੱਕ ’ਚ ਨਿੱਤਰੇ

ਯੈੱਸ ਪੰਜਾਬ
ਸਲੋਹ, 1 ਦਸੰਬਰ, 2020:
ਇੰਗਲੈਂਡ ਵਿੱਚ ਪਹਿਲੇ ਸਿੱਖ ਪਗੜੀਧਾਰੀ ਐਮ.ਪੀ. ਸ: ਤਨਮਨਜੀਤ ਸਿੰਘ ਢੇਸੀ ਖੁਲ੍ਹ ਕੇ ਦੇਸ਼ ਅਤੇ ਖ਼ਾਸਕਰ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਹਨ।

ਸ: ਢੇਸੀ ਨੇ ਟਵਿੱਟਰ ’ਤੇ ਉਨ੍ਹਾਂ ਸੰਘਰਸ਼ਸ਼ੀਲ ਕਿਸਾਨਾ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ ਜੋ ਪਿਛਲੇ ਦੋ ਮਹੀਨੇ ਤੋਂ ਜ਼ਿਆਦਾ ਪੰਜਾਬ ਵਿੱਚ ਅਤੇ ਹੁਣ ਪਿਛਲੇ 6 ਦਿਨਾਂ ਤੋਂ ਦਿੱਲੀ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਕੇਂਦਰ ਸਰਕਾਰ ਵੱਲੋਂ ਨਵੇਂ ਬਣਾਏ ਖ਼ੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ‘ਕਾਲੇ ਕਾਨੂੰਨ’ ਦੱਸਦੇ ਹੋਏ ਸ਼ਾਂਤਮਈ ਧਰਨੇ ਪ੍ਰਦਰਸ਼ਨ ਕਰ ਰਹੇ ਹਨ।

ਸ: ਢੇਸੀ ਨੇ ਆਪਣੇ ਟਵੀਟ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਪੁਲਿਸ ਤਸ਼ੱਦਦ ਤੋਂ ਇਲਾਵਾ ਉਹ ਤਸਵੀਰਾਂ ਵੀ ਹਨ ਜਿਨ੍ਹਾਂ ਵਿੱਚ ਕਿਸਾਨ ਉਨ੍ਹਾਂ ਪੁਲਿਸ ਵਾਲਿਆਂ ਨੂੰ ਵੀ ਲੰਗਰ ਛਕਾ ਰਹੇ ਹਨ ਜਿਨ੍ਹਾਂ ਨੇ ਉੱਪਰੋਂ ਆਏ ਹੁਕਮਾਂ ’ਤੇ ਉਨ੍ਹਾਂ ਨਾਲ ਮਾਰਕੁੱਟ ਕੀਤੀ ਸੀ।

ਉਨ੍ਹਾਂ ਆਪਣੇ ਟਵੀਟ ਵਿੱਚ ਲਿਖ਼ਿਆ ਹੈ ਕਿ ਇਹ ਕੁਝ ਵੱਖਰੀ ਕਿਸਮ ਦੇ ਲੋਕ ਹੀ ਹੁੰਦੇ ਹਨ ਜਿਹੜੇ ਉਨ੍ਹਾਂ ਲੋਕਾਂ ਨੂੰ ਲੰਗਰ ਛਕਾਉਂਦੇ ਹਨ ਜਿਹੜੇ ਉਹਨਾਂ ਨੂੰ ਕੁੱਟਣ ਅਤੇ ਦਬਾਉਣ ਦੀ ਡਿਊਟੀ ਨਿਭਾਅ ਰਹੇ ਹੁੰਦੇ ਹਨ। ਉਹਨਾਂ ਕਿਹਾ ਕਿ ਉਹ ਪੰਜਾਬ ਸਣੇ ਸਾਰੇ ਦੇਸ਼ ਦੇ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਨਾਲ ਖੜ੍ਹੇ ਹਨ ਜਿਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਦੋਸਤ ਵੀ ਸ਼ਾਮਲ ਹਨ ਜਿਹੜੇ ਉਨ੍ਹਾਂ ਦੀਆਂ ਜ਼ਮੀਨਾਂ ਦੇ ਨਿੱਜੀਕਰਨ ਦਾ ਰਾਹ ਮੋਕਲਾ ਕਰਨ ਦਾ ਵਿਰੋਧ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਭਾਰਤੀ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ ਅਤੇ ਉਨ੍ਹਾਂ ਨਾਲ ਕੀਤੇ ਜਾ ਰਹੇ ਵਿਉਹਾਰ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION