26.1 C
Delhi
Saturday, April 13, 2024
spot_img
spot_img

ਕਾਂਗਰਸੀ ਵਰਕਰਾਂ ਵੱਲੋਂ ਵਿਜੈ ਇੰਦਰ ਸਿੰਗਲਾ ਤੇ ਦਲਬੀਰ ਗੋਲਡੀ ਦੀ ਅਗਵਾਈ ਹੇਠ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਧਰਨਾ

ਯੈੱਸ ਪੰਜਾਬ
ਸੰਗਰੂਰ, 5 ਅਗਸਤ, 2022 (ਦਲਜੀਤ ਕੌਰ ਭਵਾਨੀਗੜ੍ਹ)
ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸੱਦੇ ਤਹਿਤ ਜ਼ਿਲ੍ਹਾ ਭਰ ਦੇ ਸੈਂਕੜੇ ਵਰਕਰਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਵਧਦੀ ਮਹਿੰਗਾਈ ਦੇ ਖਿਲਾਫ਼ ਜਿਲ੍ਹਾ ਕਾਂਗਰਸ ਪਾਰਟੀ ਵੱਲੋਂ ਡੀ ਸੀ ਦਫ਼ਤਰ ਦੇ ਗੇਟ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਧੂਰੀ ਦਲਵੀਰ ਸਿੰਘ ਗੋਲਡੀ ਨੇ ਕੀਤੀ।

ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਜਦੋਂ ਤੋਂ ਦੇਸ਼ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਦੇਸ਼ ਵਿੱਚ ਹਾਹਾਕਾਰ ਮੱਚੀ ਹੋਈ ਹੈ।

ਇਸ ਧਰਨੇ ਵਿੱਚ ਹਲਕਾ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਸੰਗਰੂਰ ਜਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ, ਪੰਚਾਂ, ਮਹਿਲਾ ਆਗੂਆਂ, ਬਲਾਕ ਪ੍ਰਧਾਨ, ਜਿਲਾ ਪ੍ਰੀਸ਼ਦ ਮੈਂਬਰ, ਬਲਾਕ ਸਮੰਤੀ ਮੈਂਬਰ, ਵਰਕਰਾਂ ਅਤੇ ਵੱਡੀ ਗਿਣਤੀ ‘ਚ ਕਾਂਗਰਸੀ ਆਗੂਆਂ ਸਮੇਤ ਹੋਰ ਅਹੁਦਾਰਾਂ ਨੇ ਹਾਜਰੀ ਲਗਵਾਈ।

ਇਸ ਮੌਕੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਪਰਮਿੰਦਰ ਸ਼ਰਮਾ, ਸੀਨੀਅਰ ਆਗੂ ਸੁਭਾਸ਼ ਗਰੋਵਰ, ਹੰਸ ਰਾਜ ਗੁਪਤਾ, ਬਲਵੀਰ ਕੌਰ ਸੈਣੀ, ਸਨਮੀਕ ਸਿੰਘ ਹੈਨਰੀ ਲਹਿਰਾਗਾਗਾ, ਮਹੇਸ਼ ਕੁਮਾਰ ਮੇਸੀ, ਬਿੰਦਰ ਬਾਂਸਲ, ਨਰੇਸ਼ ਗਾਬਾ, ਦਰਸ਼ਨ ਕਾਂਗੜਾ, ਵਰਿੰਦਰ ਪੰਨਵਾਂ, ਰੌਕੀ ਬਾਂਸਲ, ਹਰਪਾਲ ਸੋਨੂੰ, ਚਮਕੌਰ ਸਿੰਘ ਜੱਸੀ, ਨਰੇਸ਼ ਸ਼ਮਾ, ਗੁਰਦੀਪ ਸਿੰਘ ਘਰਾਚੋਂ ਤੋਂ ਇਲਾਵਾ ਜ਼ਿਲ੍ਹੇ ਪੰਚ-ਸਰਪੰਚ ਅਤੇ ਅਹੁਦੇਦਾਰ ਵੱਡੀ ਗਿਣਤੀ ’ਚ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION