30.1 C
Delhi
Tuesday, April 23, 2024
spot_img
spot_img

ਮਨਰੇਗਾ ਤਹਿਤ ਵੀ ਪਰਾਲੀ ਇਕੱਠੀ ਕਰਨ ਦਾ ਕੰਮ ਕੀਤਾ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ

ਯੈੱਸ ਪੰਜਾਬ 
ਅੰਮ੍ਰਿਤਸਰ, 8 ਅਕਤੂਬਰ, 2022 –
ਹਾੜੀ ਦੀਆ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਅੰਮ੍ਰਿਤਸਰ ਵੱਲੋਂ ਅਜਨਾਲਾ ਵਿਖੇ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਪੰਜਾਬ, ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਲਈ ਖੁਸ਼ਹਾਲ ਕਿਸਾਨ ਵੱਡਾ ਮੁੱਦਾ ਹੈ ਅਤੇ ਅਸੀਂ ਖੇਤੀ ਨੂੰ ਮੁਨਾਫ਼ੇ ਵਿੱਚ ਲਿਆਉਣ ਲਈ ਕੰਮ ਕਰ ਰਹੇ ਹਾਂ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਖੇਤਾਂ ਨੂੰ ਬੰਜਰ ਨਾ ਕਰਨ ਬਲਕਿ ਇਹ ਰਹਿੰਦ-ਖੂੰਹਦ ਖੇਤ ਵਿਚ ਵਾਹ ਕੇ ਖੇਤ ਦੀ ਉਪਜਾਊ ਸ਼ਕਤੀ ਵਧਾਉਣ। ਉਨ੍ਹਾਂ ਕਿਹਾ ਕਿ ਇਸ ਵਾਰ ਅਸੀਂ ਮਨਰੇਗਾ ਤਹਿਤ ਵੀ ਪਰਾਲੀ ਇਕੱਠੀ ਕਰਨ ਦਾ ਕੰਮ ਕਰਾਂਗੇ, ਤਾਂ ਜੋ ਕਿਸਾਨਾਂ ਦੀ ਬਾਂਹ ਫੜੀ ਜਾ ਸਕੇ।

ਸ ਧਾਲੀਵਾਲ ਨੇ ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲ ਕੇ ਨਗਦੀ ਵਾਲੀਆਂ ਫ਼ਸਲਾਂ ਬੀਜਣ ਦੀ ਸਲਾਹ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮਾਨ ਸਰਕਾਰ ਹਰ ਵੇਲੇ ਤੁਹਾਡੇ ਨਾਲ ਹੈ ਅਤੇ ਤੁਸੀਂ ਸਰਕਾਰ ਨਾਲ ਮਿਲ ਕੇ ਪੰਜਾਬ ਨੂੰ ਮੁੜ ਤਰੱਕੀ ਦੇ ਰਸਤੇ ਉਤੇ ਪਾਉ।

ਇਸ ਮੌਕੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਸ਼੍ਰੀ ਦਲਜੀਤ ਸਿੰਘ ਗਿੱਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਜਤਿੰਦਰ ਸਿੰਘ ਗਿੱਲ ਨੇ ਵੱਖ ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ/ਕਰਮਚਾਰੀਆਂ ਅਤੇ ਕਿਸਾਨਾਂ ਨੂੰ ਜੀ ਆਇਆ ਆਖਿਆ।

ਉਹਨਾਂ ਜਿਲੇ ਵਿੱਚ ਚੱਲ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜਿਲੇ ਵਿੱਚ 1.88 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਣ ਦਾ ਅਨੁਮਾਨ ਹੈ। ਉਹਨਾਂ ਕਿਹਾ ਕਿ ਹਾੜੀ ਸੀਜਨ ਦੌਰਾਨ ਕਿਸਾਨਾਂ ਨੂੰ ਮਿਆਰੀ ਖਾਦ ਬੀਜ ਦਵਾਈਆ ਉਪਲੱਬਧ ਕਰਵਾਈਆਂ ਜਾਣਗੀਆਂ। ਉਹਨਾਂ ਕਿਸਾਨਾ ਨੂੰ ਕਣਕ ਅਤੇ ਹੋਰ ਫਸਲਾਂ ਦਾ ਬੀਜ, ਸੋਧ ਕੇ ਬੀਜਣ ਲਈ ਕਿਹਾ ਤਾਂ ਜੋ ਬੀਮਾਰੀਆਂ ਦੇ ਹਮਲੇ ਤੋਂ ਫਸਲਾਂ ਨੂੰ ਸੁਰਖਿਅਤ ਰੱਖਿਆ ਜਾ ਸਕੇ। ਉਨਾਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖੀ ਜਾ ਸਕੇ।

ਖੇਤੀ ਮਾਹਿਰਾਂ ਨੇ ਖਾਦਾਂ ਦੀ ਅੰਧਾ ਧੁੰਦ ਵਰਤੋਂ ਨੂੰ ਰੋਕਣ ਲਈ ਉਨਾਂ ਕਿਸਾਨਾਂ ਨੂੰ ਮਿੱਟੀ ਪਰਖ ਦੇ ਅਧਾਰ ਤੇ ਮਾਹਿਰਾਂ ਦੀਆਂ ਸਿਫਾਰਸ਼ਾ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਣ ਲਈ ਕਿਹਾ। ਬੇਲੋੜੀਆਂ ਕੀੜੇਮਾਰ ਦਵਾਈਆਂ ਦੀ ਵਰਤੋਂ ਨੂੰ ਰੋਕਣ ਲਈ ਲੋੜ ਅਨੁਸਾਰ ਜ਼ਹਿਰਾਂ ਦੀ ਵਰਤੋਂ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਹੀ ਸਪਰੇਅ ਕੀਤੀ ਜਾਵੇ । ਉਨਾਂ ਕਿਹਾ ਕਿ ਅੱਜ ਦੇ ਸਮੇਂ ਖੇਤੀ ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਰੋਕਣਾ ਸਮੇਂ ਦੀ ਮੁੱਖ ਲੋੜ ਹੈ।

ਇਸ ਕਿਸਾਨ ਮੇਲੇ ਵਿੱਚ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ, ਮੱਛੀਪਾਲਣ, ਡੇਅਰੀ, ਭੂਮੀ ਰੱਖਿਆ ਵਿਭਾਗ, ਕੇ.ਵੀ.ਕੇ, ਖਾਦ, ਬੀਜ, ਦਵਾਈਆਂ, ਨਵੀਨਤਮ ਖੇਤੀ ਮਸ਼ੀਨਰੀ ਅਤੇ ਸੈਲਫ ਗਰੁਪਾਂ ਵੱਲੋਂ ਖੇਤੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਜਿਸ ਵਿੱਚ ਕਿਸਾਨਾਂ ਨੇ ਭਰਭੂਰ ਦਿਲਚਸਪੀ ਵਿਖਾਈ ਅਤੇ ਜਾਣਕਾਰੀ ਹਾਸਿਲ ਕੀਤੀ।

ਡਾ ਬਿਕਰਮਜੀਤ ਸਿੰਘ ਡਿਪਟੀ ਡਾਇਰੈਕਟਰ ਕੇ.ਵੀ.ਕੇ, ਡਾ ਨਰਿੰਦਰ ਪਾਲ ਸਿੰਘ ਇੰਚਾਰਜ ਕਿਸਾਨ ਸਲਾਹਕਾਰ ਕੇਂਦਰ ਅੰਮ੍ਰਿਤਸਰ, ਡਾ ਸੁਖਜਿੰਦਰ ਜੀਤ ਸਿੰਘ, ਪ੍ਰੋਫੈਸਰ ਆਸਥਾ ਨੇ ਕਿਸਾਨਾਂ ਨੂੰ ਵੱਖ ਵੱਖ ਵਿਸ਼ਿਆ ਤੇ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।

ਇਸ ਮੌਕੇ, ਡਿਪਟੀ ਡਾਇਰੈਕਟਰ ਖੇਤੀਬਾੜੀ ਰਮਿੰਦਰ ਸਿੰਘ ਧੰਜੂ, ਖੇਤੀਬਾੜੀ ਅਫਸਰ ਕੁਲਦੀਪ ਸਿੰਘ ਮੱਤੇਵਾਲ, ਅਮਰਜੀਤ ਸਿੰਘ ਬੱਲ, ਤਜਿੰਦਰ ਸਿੰਘ, ਭੁਪਿੰਦਰ ਸਿੰਘ, ਮਨਿੰਦਰ ਸਿੰਘ, ਬਲਵਿੰਦਰ ਸਿੰਘ ਛੀਨਾਂ, ਰਮਨ ਕੁਮਾਰ, ਸਤਵਿੰਦਰ ਸਿੰਘ ਸੰਧੂ, ਜੋਗਰਾਜਬੀਰ ਸਿੰਘ ਗਿੱਲ, ਕੁਲਜੀਤ ਸਿੰਘ ਰੰਧਾਵਾ, ਸੁਖਚੈਨ ਸਿੰਘ ਪੀ ਡੀ ਆਤਮਾ, ਖੇਤੀਬਾੜੀ ਵਿਕਾਸ ਅਫਸਰ ਅਜਮੇਰ ਸਿੰਘ, ਪ੍ਰਭਜੋਤ ਕੌਰ, ਮਨਦੀਪ ਸਿੰਘ, ਪਰਜੀਤ ਸਿੰਘ ਔਲਖ, ਗੁਰਜੋਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਔਲਖ, ਗੁਰਵਿੰਦਰ ਸਿੰਘ ਸੰਧੂ, ਰਸ਼ਪਾਲ ਸਿੰਘ, ਸੁਖਬੀਰ ਸਿੰਘ ਸੰਧੂ, ਸੁਖਰਾਜ ਸਿੰਘ ਸਿੱਧੂ, ਹਰਮਨਦੀਪ ਸਿੰਘ, ਸਤਵਿੰਦਰਬੀਰ ਸਿੰਘ, ਵਿਕਰਮਜੀਤ ਸਿੰਘ, ਅਮਰਦੀਪ ਸਿੰਘ, ਖੇਤੀ ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ, ਜਸਦੀਪ ਸਿੰਘ, ਗੁਰਿੰਦਰ ਸਿੰਘ, ਹਰਭਜਨ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਕੌਰ, ਸਤਵੰਤ ਕਰੌ, ਮਨਵਿੰਦਰ ਸਿੰਘ, ਜਸਪਾਲ ਸਿੰਘ, ਹਰਨੇਕ ਸਿੰਘ, ਜਗਦੀਪ ਕੌਰ ਡੀ ਪੀ ਡੀ ਅਤਾਮਾ ਅਤੇ ਸਮੂੰਹ ਸਟਾਫ ਖੇਤੀਬਾੜੀ ਵਿਭਾਗ, ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜਰ ਸਨ। ਇਸ ਮੌਕੇ ਉੱਦਮੀ ਕਿਸਾਨਾਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION