35.1 C
Delhi
Monday, May 6, 2024
spot_img
spot_img

ਵਿਆਹ ਦਾ ਝਾਂਸਾ ਦੇ ਕੇ ਗ਼ਰੀਬ ਲੜਕੀ ਨਾਲ ਸ਼ਰੀਰਕ ਸੰਬੰਧ ਬਣਾਉਣ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਦੀ ਮੈਂਬਰ ਪੂਨਕ ਕਾਂਗੜਾ ਨੇ ਦਿੱਤੇ ਕਾਰਵਾਈ ਦੇ ਹੁਕਮ

ਯੈੱਸ ਪੰਜਾਬ
ਬਠਿੰਡਾ, 29 ਨਵੰਬਰ, 2022:
ਸਥਾਨਕ ਸ਼ਹਿਰ ਦੇ ਇੱਕ ਗਰੀਬ ਪਰਿਵਾਰ ਦੀ ਅਠਾਰਾਂ ਸਾਲਾਂ ਲੜਕੀ ਨਾਲ਼ ਬਠਿੰਡਾ ਦੇ ਇੱਕ ਲੜਕੇ ਵੱਲੋਂ ਵਿਆਹ ਦਾ ਝਾਂਸਾ ਦੇ ਕੇ ਕਥਿਤ ਸਰੀਰਕ ਸਬੰਧ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਸਬੰਧੀ ਬਠਿੰਡਾ ਪੁਲਿਸ ਵੱਲੋਂ ਪੀੜਤ ਲੜਕੀ ਦੀ ਸ਼ਿਕਾਇਤ ਤੇ ਕਾਰਵਾਈ ਨਾ ਕਰਨ ਤੇ ਪੀੜਤਾ ਵੱਲੋਂ ਆਪਣੇ ਪਰਿਵਾਰ ਨੂੰ ਨਾਲ ਲੈਕੇ ਸਰੀਰਕ ਸਬੰਧ ਬਣਾਉਣ ਵਾਲੇ ਲੜਕੇ ਖਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਦਰਵਾਜ਼ਾ ਖੜਕਾਉਦਿਆਂ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਨਾਲ ਮੁਲਾਕਾਤ ਕੀਤੀ।

ਪੀੜਤਾ ਨੇ ਪੂਨਮ ਕਾਂਗੜਾ ਨੂੰ ਦੱਸਿਆ ਕਿ ਹੈਰੀ ਬਾਂਸਲ ਨਾਮ ਦਾ ਲੜਕਾ ਉਸ ਨਾਲ ਪਿੱਛਲੇ ਕ਼ਰੀਬ ਚਾਰ ਸਾਲ ਤੋਂ ਵਿਆਹ ਦਾ ਝਾਂਸਾ ਦੇ ਕੇ ਕਥਿਤ ਤੌਰ ਤੇ ਸਰੀਰਕ ਸਬੰਧ ਬਣਾਉਂਦਾ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਆਹ ਕਰਵਾਉਣਾ ਤਾਂ ਦੂਰ ਉਸ ਵੱਲੋਂ ਮੈਂਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਸਬੰਧੀ ਉਨ੍ਹਾਂ ਕਰੀਬ ਇੱਕ ਮਹੀਨਾ ਪਹਿਲਾਂ ਬੱਸ ਅੱਡਾ ਪੁਲਿਸ ਚੌਂਕੀ ਬਠਿੰਡਾ ਵਿਖੇ ਦਰਖ਼ਾਸਤ ਦਿੱਤੀ ਉਸ ਤੋਂ ਬਾਅਦ ਉਨ੍ਹਾਂ 8 ਨਵੰਬਰ ਨੂੰ ਐਸ.ਐਸ.ਪੀ ਬਠਿੰਡਾ ਨੂੰ ਵੀ ਦਰਖ਼ਾਸਤ ਦਿੱਤੀ ਪਰੰਤੂ ਪੁਲਿਸ ਵੱਲੋਂ ਉਕਤ ਲੜਕੇ ਹੈਰੀ ਬਾਂਸਲ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।

ਪੀੜਤ ਲੜਕੀ ਨੇ ਕਿਹਾ ਕਿ ਜੇਕਰ ਹੈਰੀ ਬਾਂਸਲ ਉਸ ਨਾਲ ਵਿਆਹ ਨਹੀਂ ਕਰਵਾਉਂਦਾ ਤਾਂ ਉਸ ਤੇ ਕਾਨੂੰਨੀ ਕਾਰਵਾਈ ਕਰਕੇ ਮੈਨੂੰ ਇਨਸਾਫ਼ ਦਿਵਾਇਆ ਜਾਵੇ। ਪੂਨਮ ਕਾਂਗੜਾ ਨੇ ਪੀੜਤਾ ਦੀ ਸ਼ਿਕਾਇਤ ਤੇ ਅਜੇ ਤੱਕ ਕੋਈ ਕਾਰਵਾਈ ਨਾ ਕਰਨ ਲਈ ਮੌਕੇ ਤੇ ਹੀ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪੀੜਤਾ ਦੇ ਬਿਆਨ ਦਰਜ ਕਰਕੇ ਇਸ ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਪੂਨਮ ਕਾਂਗੜਾ ਨੇ ਕਿਹਾ ਕਿ ਹਰ ਇੱਕ ਨੂੰ ਇਨਸਾਫ਼ ਦਿਵਾਉਣ ਲਈ ਐਸ.ਸੀ ਕਮਿਸ਼ਨ ਹਮੇਸ਼ਾ ਤਤਪਰ ਹੈ।

ਇਸ ਮੌਕੇ ਪੀੜਤ ਲੜਕੀ ਨਾਲ ਉਸ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION