27.1 C
Delhi
Friday, May 3, 2024
spot_img
spot_img

ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਜ਼ਾਇਆ ਨਹੀਂ ਜਾਣ ਦਿੱਤਾ ਜਾਵੇਗਾ: ਗੁਨੀਤ ਸਿੰਘ ਖ਼ੁਰਾਣਾ, ਐਸ.ਐਸ.ਪੀ. ਮੋਗਾ

ਯੈੱਸ ਪੰਜਾਬ 
ਮੋਗਾ, 21 ਅਕਤੂਬਰ, 2022 –
ਸ੍ਰ ਗੁਲਨੀਤ ਸਿੰਘ ਖੁਰਾਣਾ, ਜ਼ਿਲ੍ਹਾ ਪੁਲਿਸ ਮੁੱਖੀ ਮੋਗਾ ਨੇ ਕਿਹਾ ਕਿ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। ਇਹਨਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ।

ਸ੍ਰ. ਖੁਰਾਣਾ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਆਯੋਜਿਤ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਵੱਖ-ਵੱਖ ਹਮਲਿਆਂ ਵਿੱਚ ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿਚ ਪੁਲਿਸ ਅਤੇ ਦੂਸਰੀਆਂ ਪੈਰਾ ਮਿਲਟਰੀ ਫੋਰਸਾਂ ਦੇ ਸਹੀਦ ਹੋਏ ਜਵਾਨਾਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ।ਇਸ ਮੌਕੇ ਐਸ.ਪੀ. (ਸਥਾਨਕ) ਸ੍ਰ. ਮਨਮੀਤ ਸਿੰਘ ਢਿੱਲੋਂ, ਸਮੂਹ ਡੀ ਐੱਸ ਪੀਜ਼, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਐਸ.ਪੀ. (ਸਥਾਨਕ) ਸ੍ਰ. ਮਨਮੀਤ ਸਿੰਘ ਢਿੱਲੋਂ ਨੇ ਦੇਸ਼ ਭਰ ਵਿਚ ਹੋਏ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ।

ਸ੍ਰ. ਖੁਰਾਣਾ ਨੇ ਕਿਹਾ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਹਨਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ, 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਹਨਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਸਾਡੀ ਧਰਤੀ ‘ਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂ ‘ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿੰਨ੍ਹਾਂ ਵਿੱਚੋਂ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ।

ਉਹਨਾ ਕਿਹਾ ਕਿ 21 ਅਕਤੂਬਰ, 1960 ਤੋਂ ਲਗਾਤਾਰ ਦੇਸ਼ ਭਰ ਵਿਚ ਇਹਨਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਹਨਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ।

ਸ੍ਰ. ਖੁਰਾਣਾ ਨੇ ਕਿਹਾ ਕਿ ਅੱਤਵਾਦ ਦੌਰਾਨ ਮੋਗਾ ਪੁਲਿਸ ਦੇ 39 ਜਵਾਨ ਸ਼ਹੀਦ ਹੋਏ ਸਨ, ਜਿੰਨਾਂ ਦੇ ਪਰਿਵਾਰ ਮੋਗਾ ਵਿਖੇ ਰਹਿ ਰਹੇ ਹਨ, ਜ਼ਿਲ੍ਹਾ ਪੁਲਿਸ ਹਮੇਸ਼ਾਂ ਉਹਨਾਂ ਨਾਲ ਖੜ੍ਹੀ ਹੈ। ਇਹਨਾਂ ਪਰਿਵਾਰਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਂਦੀਆਂ ਹਨ। ਉਹਨਾਂ ਇਹਨਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਮੋਗਾ ਪੁਲਿਸ ਵੱਲੋ ਹਰ ਕਦਮ ‘ਤੇ ਉਹਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਮੋਗਾ ਪੁਲਿਸ ਹਮੇਸ਼ਾਂ ਤਤਪਰ ਹੈ। ਇਸ ਉਪਰੰਤ ਜ਼ਿਲ੍ਹਾ ਪੁਲਿਸ ਮੁੱਖੀ ਤੋਂ ਇਲਾਵਾ ਸਾਰੇ ਪੁਲਿਸ ਅਫ਼ਸਰਾਂ, ਐਸ.ਐਚ.ਓਜ਼, ਜਵਾਨਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਤਿਆਰ ਕੀਤੇ ਸ਼ਹੀਦੀ ਸਮਾਰਕ ‘ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਸ਼ਹੀਦ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION