36.7 C
Delhi
Friday, April 26, 2024
spot_img
spot_img

ਬਟਾਲਾ ਸ਼ਹਿਰ ਦੇ ਵਿਕਾਸ ਵਿਚ ਮੀਲਪੱਥਰ ਸਾਬਿਤ ਹੋਵੇਗਾ ਸਾਲ 2020: ਤ੍ਰਿਪਤ ਬਾਜਵਾ

ਬਟਾਲਾ, 31 ਦਸੰਬਰ, 2019:

ਨਵਾਂ ਵਰਾ 2020 ਬਟਾਲਾ ਸ਼ਹਿਰ ਦੇ ਵਿਕਾਸ ਲਈ ਅਹਿਮ ਸਾਬਤ ਹੋਵੇਗਾ। ਪੰਜਾਬ ਸਰਕਾਰ ਵਲੋਂ ਸਾਲ 2019 ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਵਿੱਚ ਅਰੰਭੇ ਵੱਖ-ਵੱਖ ਵਿਕਾਸ ਪ੍ਰੋਜੈਕਟ ਇਸ ਸਾਲ ਨੇਪਰੇ ਚੜ ਜਾਣਗੇ।

ਇਸ ਤੋਂ ਇਲਾਵਾ 24 ਅਕਤੂਬਰ 2019 ਨੂੰ ਬਟਾਲਾ ਸ਼ਹਿਰ ਵਿੱਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਬਟਾਲਾ ਸ਼ਹਿਰ ਦੇ ਵਿਕਾਸ ਲਈ ਜੋ ਯੋਜਨਾਵਾਂ ਉਲੀਕੀਆਂ ਗਈਆਂ ਸਨ, ਉਨਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਸ਼ੁਰੂਆਤ ਵੀ ਇਸ ਨਵੇਂ ਸਾਲ ਹੋਵੇਗੀ। ਇਤਿਹਾਸਕ ਸ਼ਹਿਰ ਬਟਾਲਾ ਦੇ ਵਿਕਾਸ ਵਿੱਚ ਸਾਲ 2020 ਇੱਕ ਮੀਲ ਪੱਥਰ ਸਾਬਤ ਹੋਵੇਗਾ।

ਸੂਬੇ ਦੇ ਉਚੇਰੀ ਸਿੱਖਿਆ ਤੇ ਭਾਸ਼ਾ, ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਇਤਿਹਾਸਕ ਨਗਰ ਬਟਾਲਾ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸਾਲ 2020 ਵਿੱਚ ਬਟਾਲਾ ਸ਼ਹਿਰ ਦੇ ਵਿਕਾਸ ਨੂੰ ਹੋਰ ਵੀ ਗਤੀ ਦਿੱਤੀ ਜਾਵੇਗੀ।

ਸ. ਬਾਜਵਾ ਨੇ ਕਿਹਾ ਕਿ ਇਸ ਸਾਲ ਅੰਮਿ੍ਰਤ ਯੋਜਨਾ ਤਹਿਤ ਸ਼ਹਿਰ ਵਿੱਚ ਸੀਵਰੇਜ ਅਤੇ ਵਾਟਰ ਸਪਲਾਈ ਦਾ ਕੰਮ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਦੂਰ ਹੋ ਸਕਣ। ਉਨਾਂ ਕਿਹਾ ਕਿ ਬਟਾਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜੋ ਮੰਤਰੀ ਮੰਡਲ ਦੀ ਬੈਠਕ ਹੋਈ ਸੀ ਅਤੇ ਪੰਜਾਬ ਕੈਬਨਿਟ ਨੇ ਬਟਾਲਾ ਸ਼ਹਿਰ ਦੇ ਵਿਕਾਸ ਲਈ ਜੋ ਖਾਕਾ ਤਿਆਰ ਕੀਤਾ ਸੀ ਉਸ ਉੱਪਰ ਇਸ ਸਾਲ ਕੰਮ ਕੀਤਾ ਜਾਵੇਗਾ।

ਸ. ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਟਾਲਾ ਸ਼ਹਿਰ ਵਿੱਚ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਮਿੰਨੀ ਪ੍ਰਬੰਧਕੀ ਕੰਪਲੈਕਸ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਕੰਪਲੈਕਸ ਦੀ ਉਸਾਰੀ ਲਈ ਕੋਰਟ ਕੰਪਲੈਕਸ ਦੇ ਨਾਲ ਪੰਚਾਇਤ ਸੰਮਤੀ ਬਟਾਲਾ ਦੀ 6 ਏਕੜ ਜ਼ਮੀਨ ਉਪਲੱਬਧ ਹੈ।

ਸ. ਬਾਜਵਾ ਨੇ ਕਿਹਾ ਕਿ ਪ੍ਰਬੰਧਕੀ ਕੰਪਲੈਕਸ ਬਣਨ ਨਾਲ ਬਟਾਲਾ ਦੇ ਸਾਰੇ ਸਰਕਾਰੀ ਦਫ਼ਤਰ ਇੱਕ ਛੱਤ ਹੇਠ ਚਲੇ ਜਾਣਗੇ ਜਿਸਦਾ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨਾਂ ਕਿਹਾ ਕਿ ਰਾਜ ਸਰਕਾਰ ਵਲੋਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਬਟਾਲਾ ਵਿਖੇ ਇੱਕ ਨਵਾਂ ਰਿਹਾਇਸ਼ੀ ਕੰਪਲੈਕਸ ਬਣਾਉਣ ਦੀ ਵੀ ਯੋਜਨਾ ਹੈ।

ਕੈਬਨਿਟ ਮੰਤਰੀ ਸ. ਬਾਜਵਾ ਨੇ ਦੱਸਿਆ ਕਿ ਬਟਾਲਾ ਸ਼ਹਿਰ ਦੀ ਟਰੈਫਿਕ ਸਮੱਸਿਆ ਦੇ ਹੱਲ ਲਈ ਸ਼ਹਿਰੋਂ ਬਾਹਰਵਾਰ ਨਵਾਂ ਬੱਸ ਸਟੈਂਡ ਅਤੇ ਪੰਜਾਬ ਰੋਡਵੇਜ਼ ਦਾ ਡੀਪੂ ਅਤੇ ਪ੍ਰਬੰਧਕੀ ਬਲਾਕ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਬੱਸ ਸਟੈਂਡ ਅਤੇ ਰੋਡਵੇਜ਼ ਡੀਪੂ ਲਈ ਪ੍ਰਸ਼ਾਸਨ ਵਲੋਂ ਢੁਕਵੀਂ ਜਗਾ ਦੀ ਚੋਣ ਕੀਤੀ ਜਾ ਰਹੀ ਹੈ ਅਤੇ ਰਾਜ ਸਰਕਾਰ ਵਲੋਂ ਸਾਲ 2020 ਵਿੱਚ ਇਸ ਪ੍ਰੋਜੈਕਟ ਨੂੰ ਵੀ ਸ਼ੁਰੂ ਕੀਤਾ ਜਾਵੇਗਾ।

ਸ. ਬਾਜਵਾ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਬਟਾਲਾ ਸ਼ਹਿਰ ਨੂੰ ਆਉਂਦੀਆਂ ਸੜਕਾਂ ਚੌੜੀਆਂ ਕਰਨ ਦੀ ਵੀ ਯੋਜਨਾ ਹੈ। ਉਨਾਂ ਦੱਸਿਆ ਕਿ ਕਾਹਨੂੰਵਾਨ ਰੋਡ ਤੋਂ ਬਟਾਲਾ ਮਹਿਤਾ ਰੋਡ ਤੱਕ ਇੱਕ ਨਵਾਂ ਰੋਡ ਬਣਾਇਆ ਜਾਵੇਗਾ ਜੋ ਕਿ ਬਾਈਪਾਸ ਦਾ ਕੰਮ ਕਰੇਗਾ। ਉਨਾਂ ਕਿਹਾ ਕਿ ਰਾਜ ਸਰਕਾਰ ਬਟਾਲਾ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਧੰਨ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION