30.1 C
Delhi
Tuesday, April 23, 2024
spot_img
spot_img

ਜ਼ੀਰਾ ਸ਼ਰਾਬ ਫ਼ੈਕਟਰੀ ਵਿਵਾਦ: ਡੀ.ਸੀ. ਅੰਮ੍ਰਿਤ ਸਿੰਘ ਵੱਲੋਂ ਧਰਨਾ ਹਟਾਉਣ ਦੀ ਅਪੀਲ ਨੂੰ ਧਰਨਾਕਾਰੀਆਂ ਨੇ ਨਹੀਂ ਦਿੱਤਾ ਹਾਂ-ਪੱਖ਼ੀ ਹੁੰਗਾਰਾ

Zira Liquor Factory Controversy: DC Amrit Singh appeals to lift dharna, protesters not ready to concede

ਯੈੱਸ ਪੰਜਾਬ 
ਜ਼ੀਰਾ/ਫਿਰੋਜ਼ਪੁਰ, 9 ਦਸੰਬਰ, 2022 –
ਜ਼ੀਰਾ ਵਿਖੇ ਸਥਿਤ ਮਾਲਬਰੋਸ ਸ਼ਰਾਬ ਦੀ ਫੈਕਟਰੀ ਵਿਖੇ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਫੈਕਟਰੀ ਅੱਗੇ ਲੱਗੇ ਧਰਨਾ ਦੇ ਰਹੇ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਧਰਨਾਕਾਰੀਆਂ ਨੂੰ ਫੈਕਟਰੀ ਅੱਗੇ ਲਗਾਏ ਗਏ ਧਰਨੇ ਨੂੰ ਖਤਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡੀ.ਆਈ.ਜੀ. ਸ. ਰਣਜੀਤ ਸਿੰਘ ਵੀ ਹਾਜ਼ਰ ਸਨ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਧਰਨਾਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹਾਈ ਕੋਰਟ ਦੇ ਆਰਡਰਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਧਰਨਾਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਆਪਣਾ ਧਰਨਾ ਫ਼ੈਕਟਰੀ ਦੇ 300 ਮੀਟਰ ਦਾਇਰੇ ਤੋ ਬਾਹਰ ਲਗਾਉਣ ।

ਉਨ੍ਹਾਂ ਧਰਨਾਕਾਰੀਆਂ ਨੂੰ ਇਹ ਵੀ ਦੱਸਿਆ ਕਿ ਜੇਕਰ ਉਨ੍ਹਾਂ ਨੂੰ ਕੋਰਟ ਦਾ ਫੈਸਲਾ ਮਨਜ਼ੂਰ ਨਹੀਂ ਹੈ ਤਾਂ ਉਹ ਕੋਰਟ ਵਿੱਚ ਕਾਨੂੰਨੀ ਤੌਰ ਤੇ ਅਪੀਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਫੈਕਟਰੀ ਅੰਦਰ ਆਉਣ ਜਾਣ ਵਾਲੇ ਮੁਲਾਜ਼ਮਾਂ ਜਾਂ ਹੋਰ ਆਵਾਜਾਈ ਨਾ ਰੋਕਣ। ਇਸ ਦੌਰਾਨ ਉਨ੍ਹਾਂ ਧਰਨਾਕਾਰੀਆਂ ਦੇ ਵੱਖ-ਵੱਖ ਆਗੂਆਂ ਨਾਲ ਗੱਲਬਾਤ ਕੀਤੀ ਪਰ ਧਰਨਾਕਾਰੀਆਂ ਵੱਲੋਂ ਧਰਨਾ ਖਤਮ ਕਰਨ ਸਬੰਧੀ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਭਰਿਆ ਗਿਆ।

ਇਸ ਮੌਕੇ ਐਸ.ਡੀ.ਐਮ. ਜ਼ੀਰਾ ਸ. ਗਗਨਦੀਪ ਸਿੰਘ, ਐਸ.ਪੀ. ਸ. ਗੁਰਮੀਤ ਸਿੰਘ ਚੀਮਾ, ਡੀ.ਐਸ.ਪੀ. ਜ਼ੀਰਾ ਸ੍ਰੀ ਪਲਵਿੰਦਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਵਿਨੋਦ ਕੁਮਾਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ ਇੰਜੀਨੀਅਰ ਸ੍ਰੀ ਪ੍ਰਦੀਪ ਗੁਪਤਾ, ਵਾਤਾਵਰਨ ਇੰਜੀਨੀਅਰ ਸ੍ਰੀ ਗੁਨੀਤ ਸੇਫੀ, ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION