27.1 C
Delhi
Saturday, April 27, 2024
spot_img
spot_img

ਜ਼ੀਰਾ ਸ਼ਰਾਬ ਫ਼ੈਕਟਰੀ ਮਾਮਲਾ – ਹਾਈਕੋਰਟ ਵੱਲੋਂ ਗਠਿਤ ਕਮੇਟੀ ਲੋਕਾਂ ਦੇ ਵਿਚਾਰ ਜਾਨਣ ਲਈ 17 ਜਨਵਰੀ ਨੂੰ ਮਨਸੂਰਵਾਲ ਕਲਾਂ ਪੁੱਜੇਗੀ: ਡੀ.ਸੀ. ਅੰਮ੍ਰਿਤ ਸਿੰਘ

Zira liquor factory issue – Committee constituted by HC to reach Mansurwal Kalan on Jan 17: DC Amrit Singh

ਯੈੱਸ ਪੰਜਾਬ
ਫਿਰੋਜ਼ਪੁਰ/ਜ਼ੀਰਾ, 16 ਜਨਵਰੀ, 2023 –
ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ ਨੇ ਦੱਸਿਆ ਕਿ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟਡ ਮਨਸੂਰਵਾਲ ਕਲਾਂ (ਜ਼ੀਰਾ ਸ਼ਰਾਬ ਫੈਕਟਰੀ) ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਗਠਿਤ ਕਮੇਟੀ ਦੇ ਚੇਅਰਮੈਨ ਸ੍ਰੀ ਆਰ.ਕੇ. ਨਹਿਰੂ ਵਲੋਂ ਮਿਤੀ 17-01-2023 ਨੂੰ ਸਵੇਰੇ 10:30 ਵਜੇ ਫੈਕਟਰੀ ਵਾਲੇ ਸਥਾਨ ਪਿੰਡ ਮਨਸੂਰਵਾਲ ਕਲਾਂ ਵਿਖੇ ਇਲਾਕੇ ਦੇ ਲੋਕਾਂ, ਪੰਚਾਇਤਾਂ ਤੇ ਹੋਰ ਸੰਸਥਾਵਾਂ ਦੇ ਵਿਚਾਰ ਜਾਨਣ ਲਈ ਵਿਸ਼ੇਸ਼ ਦੌਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਕਮੇਟੀ ਦੇ ਚੇਅਰਮੈਨ ਸ੍ਰੀ ਆਰ.ਕੇ.ਨਹਿਰੂ ਰਿਟਾਇਰਡ ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਸ੍ਰੀ ਬੱਬਰ ਭਾਨ ਐਡਵੋਕੇਟ (ਨਾਨ ਆਫੀਸ਼ੀਅਲ ਮੈਂਬਰ) ਤੇ ਹੋਰ ਕਮੇਟੀ ਮੈਂਬਰਾਂ ਵੱਲੋਂ ਮਨਸੂਰਵਾਲ ਕਲਾਂ ਦਾ ਦੌਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਇਲਾਕਾ ਨਵਾਸੀਆਂ , ਇਲਾਕੇ ਦੀਆਂ ਪੰਚਾਇਤਾਂ, ਲੋਕ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਉਪਰੋਕਤ ਮਿਤੀ ਨੂੰ ਸ਼ਰਾਬ ਵਾਲੀ ਫੈਕਟਰੀ ਦੇ ਸਥਾਨ ਤੇ ਪਹੁੰਚ ਕੇ ਉਕਤ ਕਮੇਟੀ ਕੋਲ ਆਪਣੇ ਵਿਚਾਰ ਰੱਖ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਕਮੇਟੀ ਲੋਕਾਂ ਦੀ ਰਾਇ ਜਾਨਣ ਅਤੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਆਪਣੀ ਰਿਪੋਰਟ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਸੌਂਪੇਗੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION