46.1 C
Delhi
Tuesday, May 28, 2024
spot_img
spot_img
spot_img

ਕਰਨ ਅਵਤਾਰ ਸਿੰਘ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਦੇ ਚੇਅਰਮੈਨ ਨਿਯੁਕਤ

ਯੈੱਸ ਪੰਜਾਬ
ਚੰਡੀਗੜ੍ਹ, 30 ਜੂਨ, 2020:
ਪੰਜਾਬ ਸਰਕਾਰ ਨੇ ਸਾਬਕਾ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੂੰ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।

ਸ੍ਰੀ ਕਰਨ ਅਵਤਾਰ ਸਿੰਘ ਨੂੰ ਹੁਣੇ ਜਿਹੇ ਹੀ ਮੁੱਖ ਸਕੱਤਰ ਦੇ ਅਹੁਦੇ ਤੋਂ ਲਾਂਭੇ ਕਰਕੇ ਸ੍ਰੀਮਤੀ ਵਿੰਨੀ ਮਹਾਜਨ ਆਈ.ਏ.ਐਸ. ਨੂੰ ਮੁੱਖ ਸਕੱਤਰ ਲਗਾਇਆ ਗਿਆ ਸੀ।

ਸ੍ਰੀ ਕਰਨ ਅਵਤਾਰ ਸਿੰਘ ਤੋਂ ਇਲਾਵਾ ਸ੍ਰੀ ਸੁਸ਼ੀਲ ਗੁਪਤਾ ਅਤੇ ਸ੍ਰੀ ਸੁਰਿੰਦਰ ਸਿੰਘ ਕੁੱਕਲ ਨੂੰ ਅਥਾਰਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਇਹ ਖ਼ਬਰਾਂ ਪਹਿਲਾਂ ਹੀ ਚੱਲ ਰਹੀਆਂ ਸਨ ਕਿ ਸ੍ਰੀ ਕਰਨ ਅਵਤਾਰ ਸਿੰਘ ਨੂੰ ਉਹਨਾਂ ਦੀ 31 ਅਗਸਤ ਨੂੰ ਸੇਵਾਮੁਕਤੀ ਤੋਂ ਬਾਅਦ ਇਸ ਅਥਾਰਟੀ ਦਾ ਚੇਅਰਮੈਨ ਲਗਾਇਆ ਜਾ ਸਕਦਾ ਹੈ ਪਰ ਲੰਘੇ ਦਿਨੀਂ ਵਾਪਰੇ ਚਾਣਚੱਕ ਘਟਨਾ¬ਕ੍ਰਮ ਦੌਰਾਨ ਉਨ੍ਹਾਂ ਨੂੰ ਹਟਾ ਕੇ ਵਿਸ਼ੇਸ਼ ਮੁੱਖ ਸਕੱਤਰ ਲਗਾਇਆ ਗਿਆ ਸੀ ਜਿਸ ਤੋਂ ਬਾਅਦ ਇਹ ਖ਼ਬਰਾਂ ਆਈਆਂ ਸਨ ਕਿ ਉਹ ਦੋ ਮਹੀਨੇ ਲਈ ਛੁੱਟੀ ’ਤੇ ਚਲੇ ਗਏ ਸਨ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION