32.1 C
Delhi
Tuesday, May 28, 2024
spot_img
spot_img
spot_img

ਕਿਸਾਨ ਜਥੇਬੰਦੀਆਂ ਵੱਲੋਂ 7 ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੁਆਰਾ ਐਲਾਨੇ ਗਏ ਸਾਂਝੇ ਸੰਘਰਸ਼ ਵਿੱਚ ਹਮਾਇਤ ਵਜੋਂ ਸ਼ਾਮਲ ਹੋਣਗੇ ਕਿਸਾਨ

ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ/ਦਿੱਲੀ, 23 ਨਵੰਬਰ, 2021:
ਪੇਂਡੂ ਤੇ ਖੇਤ ਮਜ਼ਦੂਰਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਪੰਜਾਬ ਦੀਆਂ 7 ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਹੀਨਿਆਂ ਬੱਧੀ ਕੀਤੇ ਜਾ ਰਹੇ ਸੰਘਰਸ਼ ਦੀ ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਵੱਲੋਂ ਹਮਾਇਤ ਦਾ ਐਲਾਨ ਕੀਤਾ ਗਿਆ ਹੈ।

ਕਿਸਾਨ ਆਗੂਆਂ ਸਰਵ ਸ਼੍ਰੀ ਜੋਗਿੰਦਰ ਸਿੰਘ ਉਗਰਾਹਾਂ, ਬਲਵੀਰ ਸਿੰਘ ਰਾਜੇਵਾਲ, ਦਰਸ਼ਨਪਾਲ ਪਟਿਆਲਾ, ਰੁਲਦੂ ਸਿੰਘ ਮਾਨਸਾ ਅਤੇ ਕੁਲਵੰਤ ਸਿੰਘ ਸੰਧੂ ਦੀ ਤਰਫੋਂ ਸਾਂਝਾ ਬਿਆਨ ਜਾਰੀ ਕਰਦਿਆਂ ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸਾਰੇ ਬੇਘਰੇ ਮਜ਼ਦੂਰਾਂ ਨੂੰ ਰਿਹਾਇਸ਼ੀ ਪਲਾਟ ਦੇਣ ਅਤੇ ਅਲਾਟ ਕੀਤੇ ਪਲਾਟਾਂ ਦੇ ਕਬਜ਼ੇ ਤੁਰੰਤ ਦੇਣ ਸਮੇਤ ਭਖਦੀਆਂ ਮਜ਼ਦੂਰ ਮੰਗਾਂ ਦੇ ਹੱਲ ਲਈ ਅੱਜ ਸ਼ਾਮੀਂ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਮਜ਼ਦੂਰ ਆਗੂਆਂ ਨਾਲ ਗੱਲਬਾਤ ਸਮੇਂ ਮੰਗਾਂ ਦਾ ਤਸੱਲੀਬਖ਼ਸ਼ ਨਿਪਟਾਰਾ ਨਾ ਹੋਣ ਦੀ ਸੂਰਤ ਵਿੱਚ ਸਾਂਝੇ ਮਜ਼ਦੂਰ ਮੋਰਚੇ ਵੱਲੋਂ ਐਲਾਨੇ ਗਏ 13 ਦਸੰਬਰ ਦੇ ਰੇਲ ਰੋਕੋ ਅੰਦੋਲਨ ਅਤੇ ਹੋਰ ਸਥਾਨਕ ਐਕਸ਼ਨਾਂ ਵਿੱਚ ਕਿਸਾਨਾਂ ਵੱਲੋਂ ਵੀ ਹਮਾਇਤੀ ਸ਼ਮੂਲੀਅਤ ਕੀਤੀ ਜਾਵੇਗੀ।

ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਕਿਸਾਨਾਂ ਨਾਲੋਂ ਵੀ ਵਧੇਰੇ ਬਦਤਰ ਹਾਲਤਾਂ ਵਿੱਚ ਰਹਿਣ ਲਈ ਮਜਬੂਰ ਸੰਘਰਸ਼ਸ਼ੀਲ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦਾ ਤਸੱਲੀਬਖ਼ਸ਼ ਨਿਪਟਾਰਾ ਤੁਰੰਤ ਕੀਤਾ ਜਾਵੇ ਤਾਂ ਕਿ ਪੰਜਾਬ ਦਾ ਮਹੌਲ ਸੁਖਾਵਾਂ ਰਹੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION