spot_img
37.1 C
Delhi
Monday, June 17, 2024
spot_img

ਕੈਪਟਨ ਅਮਰਿੰਦਰ 9 ਜੁਲਾਈ ਨੂੰ 93 ਖ਼ਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕਰਨਗੇ: ਰਾਣਾ ਸੋਢੀ

ਚੰਡੀਗੜ, 5 ਜੁਲਾਈ, 2019:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਡਾਂ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ਤੱਕ ਮੱਲਾਂ ਮਾਰਨ ਵਾਲੇ ਸੂਬੇ ਦੇ 93 ਖਿਡਾਰੀਆਂ ਨੂੰ 9 ਜੁਲਾਈ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕਰਨਗੇ।

ਪੰਜਾਬ ਦੇ ਇਸ ਵੱਕਾਰੀ ਖੇਡ ਐਵਾਰਡ ਨੂੰ ਹਾਸਲ ਕਰਨ ਵਾਲੇ ਹਰ ਖਿਡਾਰੀ ਨੂੰ ਦੋ ਲੱਖ ਰੁਪਏ ਦੀ ਨਗਦ ਰਾਸ਼ੀ, ਮਹਾਰਾਜਾ ਰਣਜੀਤ ਸਿੰਘ ਜੀ ਦੀ ਜੰਗੀ ਪੋਸ਼ਾਕ ਵਿੱਚ ਘੋੜੇ ’ਤੇ ਸਵਾਰ ਟਰਾਫੀ, ਬਲੇਜ਼ਰ ਸਮੇਤ ਪਾਕਿਟ ਤੇ ਸਕਰੋਲ ਮਿਲੇਗਾ। ਇਹ ਖੁਲਾਸਾ ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦਾ ਪੱਧਰ ਉਚਾ ਚੁੱਕਣ ਅਤੇ ਖਿਡਾਰੀਆਂ ਨੂੰ ਪ੍ਰੋਤਸਾਹਨ ਕਰਨ ਲਈ ਵਚਨਬੱਧ ਹੈ ਜਿਸ ਦੇ ਤਹਿਤ ਪਿਛਲੇ ਸੱਤ ਸਾਲਾਂ ਤੋਂ ਪੈਂਡਿੰਗ ਪਏ ਮਹਾਰਾਜਾ ਰਣਜੀਤ ਸਿੰਘ ਐਵਾਰਡ ਸੂਬੇ ਦੇ ਖਿਡਾਰੀਆਂ ਨੂੰ ਦੇਣ ਜਾ ਰਹੀ ਹੈ।

ਸਾਲ 2011 ਤੋਂ 2018 ਤੱਕ ਲਈ 81 ਖਿਡਾਰੀਆਂ ਦੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਚੋਣ ਹੋਈ ਜਿਨਾਂ ਨੂੰ ਸੂਬਾ ਸਰਕਾਰ 9 ਜੁਲਾਈ ਨੂੰ ਚੰਡੀਗੜ ਵਿਖੇ ਸ਼ਾਨਦਾਰ ਸਮਾਗਮ ਦੌਰਾਨ ਸਨਮਾਨਤ ਕਰਨ ਜਾ ਰਹੀ ਹੈ। ਉਨਾਂ ਕਿਹਾ ਕਿ 12 ਹੋਰ ਸਾਬਕਾ ਖਿਡਾਰੀਆਂ ਨੂੰ ਵੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ ਜਾ ਰਿਹਾ ਹੈ ਜਿਨਾਂ ਨੂੰ ਪਹਿਲਾਂ ਹੀ ਭਾਰਤ ਸਰਕਾਰ ਵੱਲੋਂ ਐਵਾਰਡ ਹਾਸਲ ਹੋਇਆ ਹੈ।

ਉਨਾਂ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਇਕ ਵੱਡਾ ਸੁਧਾਰ ਕਰਦਿਆਂ ਫੈਸਲਾ ਕੀਤਾ ਹੈ ਕਿ ਪੰਜਾਬ ਦੇ ਜਿਸ ਵੀ ਖਿਡਾਰੀ ਨੂੰ ਭਾਰਤ ਸਰਕਾਰ ਵੱਲੋਂ ਪਦਮ ਪੁਰਸਕਾਰ ਜਾਂ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਜਾਂ ਅਰਜੁਨ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ, ਉਹ ਆਪਣੇ ਆਪ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਚੁਣਿਆ ਜਾਵੇਗਾ।

ਖੇਡ ਮੰਤਰੀ ਨੇ ਸਾਲ 2011 ਤੋਂ 2017 ਤੱਕ ਦੇ ਵੇਰਵੇ ਦਿੰਦੇ ਦੱਸਿਆ ਕਿ ਸਾਲ 2011 ਲਈ 15, ਸਾਲ 2012 ਲਈ 14, ਸਾਲ 2013 ਲਈ 5, ਸਾਲ 2014 ਲਈ 5, ਸਾਲ 2015 ਲਈ 10, ਸਾਲ 2016 ਲਈ 15, ਸਾਲ 2017 ਲਈ 7 ਤੇ ਸਾਲ 2018 ਲਈ 10 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦਿੱਤਾ ਜਾ ਰਿਹਾ ਹੈ।

ਖੇਡਾਂ ਦੇ ਖੇਤਰ ਵਿੱਚ ਪੰਜਾਬ ਸੂਬੇ ਦੇ ਇਸ ਵੱਕਾਰੀ ਐਵਾਰਡ ਦੀ ਸ਼ੁਰੂਆਤ 1978 ਵਿੱਚ ਹੋਈ ਸੀ ਅਤੇ ਸਾਲ 2010 ਤੱਕ 305 ਖਿਡਾਰੀਆਂ ਨੂੰ ਇਹ ਐਵਾਰਡ ਦਿੱਤਾ ਜਾ ਚੁੱਕਾ ਹੈ। ਇਹ ਵੀ ਗੌਰਤਲਬ ਹੈ ਕਿ ਪੰਜਾਬ ਦੇ ਮੌਜੂਦਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਜੋ ਕਿ ਕੌਮਾਂਤਰੀ ਨਿਸ਼ਾਨੇਬਾਜ਼ ਹਨ, 1978 ਵਿੱਚ ਪਹਿਲੇ ਸਾਲ ਐਵਾਰਡ ਹਾਸਲ ਕਰਨ ਵਾਲੇ ਖਿਡਾਰੀਆਂ ਵਿੱਚ ਸ਼ਾਮਲ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION