39.1 C
Delhi
Tuesday, May 28, 2024
spot_img
spot_img
spot_img

ਕੋਟਕਪੂਰਾ ਗੋਲੀਕਾਂਡ: ਲੋਕ 10 ਜਾਂ 14 ਫ਼ਰਵਰੀ ਨੂੰ ਮੇਰੇ ਦਫ਼ਤਰ ਵਿੱਚ ਜਾਂ ਫ਼ਿਰ ਵੱਟਸਐਪ ਅਤੇ ਈ-ਮੇਲ ਰਾਹੀਂ ਜਾਣਕਾਰੀ ਕਰ ਸਕਦੇ ਹਨ ਸਾਂਝੀ: ADGP ਐਲ.ਕੇ.ਯਾਦਵ

ਯੈੱਸ ਪੰਜਾਬ
ਚੰਡੀਗੜ੍ਹ, 5 ਫਰਵਰੀ, 2023:
ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁੱਖ ਪੜਾਅ ’ਤੇ ਪਹੁੰਚਣ ਉਪਰੰਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਮਾਮਲੇ ਸਬੰਧੀ ਕੋਈ ਹੋਰ ਜਾਣਕਾਰੀ ਹੈ, ਜਿਸ ਨਾਲ ਇਸ ਮਾਮਲੇ ਦੇ ਨਤੀਜੇ ’ਤੇ ਪ੍ਰਭਾਵ ਪੈ ਸਕਦਾ ਹੈ, ਉਹ ਨਿੱਜੀ ਤੌਰ ’ਤੇ 10 ਫਰਵਰੀ ਜਾਂ 14 ਫਰਵਰੀ, 2023 ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ, ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਉਨ੍ਹਾਂ ਨੂੰ ਮਿਲ ਕੇ ਸਾਂਝੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੀ ਘਟਨਾ 14 ਅਕਤੂਬਰ, 2015 ਨੂੰ ਵਾਪਰੀ ਸੀ।

ਉਨ੍ਹਾਂ ਕਿਹਾ ਕਿ ਲੋਕ ਇਸ ਸਬੰਧੀ ਵਟਸਐਪ ਨੰਬਰ 9875983237 ’ਤੇ ਮੈਸੇਜ ਭੇਜ ਕੇ ਜਾਂ ਆਈ.ਡੀ. [email protected] ’ਤੇ ਈਮੇਲ ਕਰਕੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਇਸ ਪੜਾਅ ’ਤੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੀ ਇਸ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਲਾਹੇਵੰਦ ਸਾਬਤ ਹੋ ਸਕਦੀ ਹੈ।

ਏ.ਡੀ.ਜੀ.ਪੀ. ਨੂੰ ਸੌਂਪੀ ਇਸ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਐਸ.ਆਈ.ਟੀ. ਦਾ ਸਹਿਯੋਗ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ ’ਤੇ ਸੂਬਾ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐੱਸ.ਐੱਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION