39.1 C
Delhi
Thursday, May 23, 2024
spot_img
spot_img
spot_img

ਨਾਗਰਿਕਤਾ ਸੋਧ ਬਿੱਲ ਬਾਰੇ ਕੈਪਟਨ ਦੇ ਸਟੈਂਡ ਨੇ ਪੰਜਾਬ ਨੂੰ ਨਫ਼ਰਤ ਅਤੇ ਹਿੰਸਾ ਦੀ ਅੱਗ ਵਿਚ ਸੜਣ ਤੋਂ ਬਚਾ ਲਿਆ: ਆਸ਼ੂ

ਲੁਧਿਆਣਾ, 22 ਦਸੰਬਰ, 2019:

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਾਗਰਿਕਤਾ ਸੋਧ ਬਿੱਲ (ਸੀ. ਏ. ਏ.) ਅਤੇ ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼ (ਐੱਨ. ਆਰ. ਸੀ.) ਬਾਰੇ ਅਖ਼ਤਿਆਰ ਕੀਤੇ ਸਟੈਂਡ ਦੀ ਪੁਰਜ਼ੋਰ ਸ਼ਲਾਘਾ ਕੀਤੀ ਹੈ।

ਸ੍ਰੀ ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਸ ਸਟੈਂਡ ਨੇ ਪੰਜਾਬ ਨੂੰ ਨਫ਼ਰਤ ਅਤੇ ਹਿੰਸਾ ਦੀ ਅੱਗ ਵਿੱਚ ਸੜਨ ਤੋਂ ਬਚਾਅ ਲਿਆ ਹੈ।

ਅੱਜ ਇਥੇ ਜਾਰੀ ਕੀਤੇ ਆਪਣੇ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਇਹ ਸਟੈਂਡ ਮੋਦੀ ਸਰਕਾਰ ਦੇ ਭਾਰਤੀ ਲੋਕਾਂ ਨੂੰ ਦੇਸ਼ ਵਿੱਚ ਹੀ ਇੱਕ ਦੂਜੇ ਦੇ ਵਿਰੋਧੀ ਬਣਾਉਣ ਦੀ ਮਨਸ਼ਾ ਦੇ ਸਾਹਮਣੇ ਮਜ਼ਬੂਤ ਦੀਵਾਰ ਦੀ ਤਰ੍ਹਾਂ ਸਾਬਿਤ ਹੋਇਆ ਹੈ।

ਉਨ੍ਹਾਂ ਕਿਹਾ ਕਿ ਰਾਜ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੇ ਇਸ ਗੱਲ ਲਈ ਧੰਨਵਾਦੀ ਹਨ। ਸੀ. ਏ. ਏ. ਅਤੇ ਐੱਨ. ਆਰ. ਸੀ. ਦੇਸ਼ ਦੇ ਨਿਰਪੱਖ ਕਿਰਦਾਰ ‘ਤੇ ਸਿੱਧਾ ਹਮਲਾ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੀ. ਏ. ਏ. ਅਤੇ ਐੱਨ. ਆਰ. ਸੀ. ਨੂੰ ਸੂਬੇ ਵਿੱਚ ਨਾ ਲਾਗੂ ਕਰਨ ਦਾ ਐਲਾਨ ਕੀਤਾ ਹੋਇਆ ਹੈ।

ਸ੍ਰੀ ਆਸ਼ੂ ਨੇ ਕਿਹਾ ਕਿ ਜੋ ਵਿਅਕਤੀ ਸ਼ਹਿਣਸ਼ਕਤੀ ਅਤੇ ਭਾਈਚਾਰਕ ਸਾਂਝ ਨੂੰ ਪਿਆਰ ਕਰਦਾ ਹੈ ਅਤੇ ਦੇਸ਼ ਦੀ ਵਿੰਭਿੰਨਤਾ ਵਿੱਚ ਸ਼ਾਂਤੀ ਦੀ ਕਾਮਨਾ ਕਰਦਾ ਹੈ, ਉਹ ਅੱਜ ਮੋਦੀ ਸਰਕਾਰ ਦੇ ਇਸ ਫੈਸਲੇ ਦੇ ਖ਼ਿਲਾਫ਼ ਡਟ ਗਿਆ ਹੈ। ਵਿਦਿਆਰਥੀਆਂ ਵੱਲੋਂ ਇਸ ਲੋਕ ਵਿਰੋਧੀ ਕਾਨੂੰਨ ਦੀ ਖ਼ਿਲਾਫ਼ਤ ਕਰਕੇ ਲੱਖਾਂ ਅਮਨ ਪਸੰਦ ਲੋਕਾਂ ਦਾ ਦਿਲ ਜਿੱਤ ਲਿਆ ਗਿਆ ਹੈ। ਉਹ ਲੋਕਾਂ ਨੂੰ ਵੰਡਣ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਸੱਖਣੇ ਕਰਨ ਵਾਲੇ ਇਸ ਕਾਨੂੰਨ ਦੇ ਖ਼ਿਲਾਫ਼ ਸੜਕਾਂ ‘ਤੇ ਆ ਗਏ ਹਨ।

ਉਨ੍ਹਾਂ ਨੇ ਸੋਸ਼ਲ ਮੀਡੀਆ ਦੇ ਰਾਹੀਂ ਮੋਦੀ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੂਰੇ ਦੇਸ਼ ਵਿੱਚ ਅਮਨ ਪਸੰਦ ਲੋਕਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਲੋਕਾਂ ਦੇ ਇਸ ਜਨਰੋਹ ਦੇ ਚੱਲਦਿਆਂ ਮੋਦੀ ਸਰਕਾਰ ਨੂੰ ਸੀ. ਏ. ਏ. ਵਿੱਚ ਲੋੜੀਂਦੀਆਂ ਤਰਮੀਮਾਂ ਕਰਨ ਦੇ ਨਾਲ-ਨਾਲ ਐੱਨ. ਆਰ. ਸੀ. ਦੇ ਵਿਚਾਰ ਨੂੰ ਪੱਕੇ ਤੌਰ ‘ਤੇ ਤਿਆਗਣਾ ਪਵੇਗਾ।

ਸ੍ਰੀ ਆਸ਼ੂ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਖ਼ਤਮ ਕਰਨ ਮੌਕੇ ਵੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਸੁਖਦ ਘਰ ਵਾਪਸੀ ਕਰਵਾਈ ਸੀ। ਸ੍ਰੀ ਆਸ਼ੂ ਨੇ ਕਿਹਾ ਕਿ ਇਥੋਂ ਤੱਕ ਕਿ ਭਾਜਪਾ ਦੀ ਪੰਜਾਬ ਵਿੱਚ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣਾ ਪਹਿਲਾ ਸਟੈਂਡ ਬਦਲ ਲਿਆ ਹੈ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION