36.7 C
Delhi
Sunday, May 19, 2024
spot_img
spot_img

ਪੰਜਾਬ ਸਰਕਾਰ ਨੇ ਐਸ.ਐਫ.ਜੇ. ਦੇ ਆਗੂ ਪੰਨੂੰ ਦੇ ਰਿਸ਼ਤੇਦਾਰ ਕੋਟਲਾਬਾਮਾ ਨੂੰ ਚੇਅਰਮੈਨੀ ਤੋਂ ਹਟਾਇਆ, ਮਜੀਠੀਆ ਨੇ ਪੁੱਛਿਆ ਕਿਵੇਂ ਹੋਈ ਸੀ ਨਿਯੁਕਤੀ?

ਯੈੱਸ ਪੰਜਾਬ
ਚੰਡੀਗੜ੍ਹ, 7 ਦਸੰਬਰ, 2021:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੱਸਣ ਕਿ ਉਹਨਾਂ ਦੀ ਸਰਕਾਰ ਨੇ ਸਿੱਖਸ ਫਾਰ ਜਸਟਿਸ (ਐਸ ਜੇ ਐਫ) ਦੇ ਆਗੂ ਅਵਤਾਰ ਸਿੰਘ ਪੰਨੂ ਦੇ ਨਜ਼ਦੀਕੀ ਰਿਸ਼ਤੇਵਾਰ ਨੂੰ ਪੰਜਾਬ ਜੈਨਕੋ ਦਾ ਚੇਅਰਮੈਨ ਕਿਉਂ ਨਿਯੁਕਤ ਕੀਤਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਅਕਾਲੀ ਦਲ ਦੇ ਦਬਾਅ ਹੇਠ ਪੰਨੂ ਦੇ ਰਿਸ਼ਤੇਦਾਰ ਬਲਵਿੰਦਰ ਸਿੰਘ ਕੋਟਲਾਬਾਮਾ ਨੁੰ ਪੰਜਾਬ ਜੈਨਕੋ ਦੀ ਚੇਅਰਮੈਨੀ ਤੋਂ ਹਟਾ ਦਿੱਤਾ ਪਰ ਮੁੱਖ ਮੰਤਰੀ ਚੰਨੀ ਦੱਸਣ ਕਿ ਕਿਸ ਦਬਾਅ ਹੇਠ ਉਹਨਾਂ ਨੇ ਇਕ ਦੇਸ਼ ਵਿਰੋਧੀ ਪਰਿਵਾਰ ਨੁੰ ਇਹ ਅਹਿਮ ਅਹੁਦਾ ਦੇ ਕੇ ਨਿਵਾਜਿਆ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਇਸ ਗੱਲ ਦਾ ਜਵਾਬ ਦੇਣ ਅਤੇ ਪੰਜਾਬੀਆਂ ਨੂੰ ਦੱਸਣ ਕਿ ਕੀ ਉਹ ਮਾਝਾ ਇਲਾਕੇ ਦੇ ਆਪਣੇ ਵਜ਼ਾਰਤੀ ਸਾਥੀਆਂ ਦੇ ਦਬਾਅ ਹੇਠ ਸਨ ਕਿ ਅਜਿਹੇ ਦੇਸ਼ ਵਿਰੋਧੀ ਪਰਿਵਾਰ ਨੂੰ ਅਹਿਮ ਅਹੁਦਾ ਦਿੱਤਾ ਜਾਵੇ।

ਸਰਦਾਰ ਮਜੀਠੀਆ ਨੇ ਇਹ ਵੀ ਮੰਗ ਕੀਤੀ ਬਲਵਿੰਦਰ ਸਿੰਘ ਕੋਟਲਾਬਾਮਾ ਦੀ ਨਿਯੁਕਤੀ ਦੇ ਨਾਲ ਨਾਲ ਉਸਦੀਆਂ ਗਤੀਵਿਧੀਆਂ ਦੀ ਵੀ ਜਾਂਚ ਕਰਵਾਈ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION