spot_img
45.1 C
Delhi
Monday, June 17, 2024
spot_img

ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਸੁਵਿਧਾ ਕੇਂਦਰ ਦੇ ਪਾਇਲਟ ਪ੍ਰੋਜੈਕਟ ਦੀ ਬਟਾਲਾ ਤੋਂ ਸ਼ੁਰੂਆਤ

ਯੈੱਸ ਪੰਜਾਬ
ਬਟਾਲਾ, 3 ਜੂਨ, 2022 –
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬਾ ਵਾਸੀਆਂ ਦੀ ਸਹੂਲਤ ਲਈ ਬਟਾਲਾ ਸ਼ਹਿਰ ਤੋਂ ਇੱਕ ਨਵਾਂ ਤੇ ਨਿਵੇਕਲਾ ਪ੍ਰੋਜੈਕਟ ਸ਼ੁਰੂ ਕੀਤਾ ਹੈ ਜਿਸ ਤਹਿਤ ਪਾਵਰਕਾਮ ਦੇ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਬਿਨ੍ਹਾਂ ਕਿਸੇ ਖੁਆਰੀ ਦੇ ਹੁਣ ਤੁਰੰਤ ਨਿਪਟਾਰਾ ਹੋ ਸਕੇਗਾ। ਸੂਬੇ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਇਸ ਪਾਇਲਟ ਪ੍ਰੋਜੈਕਟ ਦੀ ਸ਼ੁਰਆਤ ਅੱਜ ਬਟਾਲਾ ਸ਼ਹਿਰ ਵਿਖੇ ਸੁਵਿਧਾ ਕੇਂਦਰ ਦਾ ਉਦਘਾਟਨ ਕਰਕੇ ਕੀਤੀ ਗਈ।

ਇਸ ਮੌਕੇ ਉਨ੍ਹਾਂ ਨਾਲ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਅਤੇ ਪਾਵਰਕਾਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਬਟਾਲਾ ਸ਼ਹਿਰ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਖਪਤਕਾਰਾਂ ਦੀ ਸਹੂਲਤ ਲਈ ਬਣਾਏ ਗਏ ਸੁਵਿਧਾ ਕੇਂਦਰ ਦਾ ਉਦਘਾਟਨ ਕਰਨ ਮੌਕੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਹ ਸੂਬੇ ਦਾ ਪਹਿਲਾ ਸੁਵਿਧਾ ਕੇਂਦਰ ਹੈ ਜਿਥੇ ਹੁਣ ਪਾਵਰਕਾਮ ਵੱਲੋਂ ਆਪਣੇ ਖਪਤਕਾਰਾਂ ਨੂੰ ਕਾਗਜ਼ ਰਹਿਤ, ਫੇਸ ਲੈੱਸ ਅਤੇ ਸੰਪਰਕ ਰਹਿਤ ਸੇਵਾਵਾਂ ਦਿੱਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਕੇਂਦਰ ਵਿੱਚ ਸਹਾਇਤਾ ਬਕਸਾ ਲਗਾਇਆ ਗਿਆ ਹੈ ਜਿਸ ਵਿੱਚ ਕੋਈ ਵੀ ਖਪਤਕਾਰ ਆਪਣੀ ਸ਼ਿਕਾਇਤ ਲਿਖ ਕੇ ਪਾ ਸਕਦਾ ਹੈ ਜਿਸਦਾ ਵਿਭਾਗ ਵੱਲੋਂ ਤੁਰੰਤ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਾਵਰਕਾਮ ਵੱਲੋਂ ਸੁਵਿਧਾ ਕੇਂਦਰ ਵਿੱਚ ਮਿਸਡ ਕਾਲ, ਵੱਟਸਐਪ, ਈ-ਮੇਲ ਦੀ ਸਹੂਲਤ ਵੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਪਤਕਾਰ ਆਪਣੇ ਸਮਾਰਟ ਫੋਨ ਦੇ ਰਾਹੀਂ ਕਿਊ.ਆਰ. ਕੋਡ ਸਕੈਨ ਕਰਕੇ ਵੀ ਆਪਣੀ ਸ਼ਿਕਾਇਤ ਦਰਜ ਕਰਾ ਸਕਦੇ ਹਨ।

ਬਿਜਲੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਵਿਧੀਆਂ ਰਾਹੀਂ ਦਰਜ ਕਰਾਈਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੁਵਿਧਾ ਕੇਂਦਰ ਵਿੱਚ ਸਿੰਗਲ ਵਿੰਡੋ ਸੁਵਿਧਾ ਸ਼ੁਰੂੀ ਕੀਤੀ ਹੈ ਜੋ ਕਿ ਪੰਜਾਬ ਰਾਜ ਵਿੱਚ ਪਹਿਲੀ ਵਾਰ ਕੀਤਾ ਗਿਆ ਉਪਰਾਲਾ ਹੈ। ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਸੁਵਿਧਾ ਕੇਂਦਰ ਵਿੱਚ ਐਨਰਜੀ ਆਡਿਟ, ਜੀ.ਆਈ.ਐੱਸ ਅਤੇ ਡਾਟਾ ਘੋਖਣ ਦੀ ਖਿੜਕੀ ਖੋਲਣ ਦੀ ਸੁਵਿਧਾ ਦੇਣ ਦੀ ਵੀ ਤਜਵੀਜ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਬਟਾਲਾ ਵਿੱਚ ਸ਼ੁਰੂ ਕੀਤੇ ਇਸ ਪ੍ਰੋਜੈਕਟ ਨੂੰ ਪੂਰੇ ਪੰਜਾਬ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ।

ਇਸ ਮੌਕੇ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਸੁਵਿਧਾ ਕੇਂਦਰ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਬਟਾਲਾ ਸ਼ਹਿਰ ਤੋਂ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਜਿਥੇ ਲੋਕਾਂ ਦੇ ਸਮੇਂ ਦੀ ਬਚਤ ਕਰਨਗੇ ਓਥੇ ਨਾਲ ਹੀ ਲੋਕਾਂ ਦੀ ਖੱਜਲ-ਖੁਆਰੀ ਵੀ ਖਤਮ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸੁਵਿਧਾ ਕੇਂਦਰ ਬਟਾਲਾ ਵਾਸੀਆਂ ਲਈ ਵੱਡੀ ਸੁਵਿਧਾ ਲੈ ਕੇ ਆਵੇਗਾ।

ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਚੀਫ ਇੰਜੀਨੀਅਰ ਪਾਵਰਕਾਮ ਡੀ.ਕੇ. ਸ਼ਾਰਦਾ, ਚੀਫ ਇੰਜੀਨੀਅਰ ਪਰਵਿੰਦਰ ਸਿੰਘ, ਚੀਫ ਇੰਜੀਨੀਅਰ ਬਾਰਡਰ ਜੋਨ ਬਾਲ ਕਿਸ਼ਨ, ਡਿਪਟੀ ਚੀਫ ਇੰਜੀਨੀਅਰ ਗੁਰਦਾਸਪੁਰ ਅਰਵਿੰਦਰਜੀਤ ਸਿੰਘ ਬੋਪਾਰਾਏ, ਡਿਪਟੀ ਚੀਫ ਇੰਜੀਨੀਅਰ ਜਗਜੀਤ ਸਿੰਘ, ਡਿਪਟੀ ਚੀਫ ਇੰਜੀਨੀਅਰ ਜਸਵੰਤ ਜਫ਼ਰ, ਡੀ.ਆਰ ਬੰਗੜ, ਐਡੀਸ਼ਨਲ ਐੱਸ.ਈ. ਸੁਰੇਸ਼ ਕੁਮਾਰ, ਐਕਸੀਅਨ ਜਗਜੋਤ ਸਿੰਘ, ਐਕਸੀਅਨ ਮੋਹਤਮ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਹਰਜੋਤ ਸਿੰਘ, ਮਲਕੀਤ ਸਿੰਘ, ਯਸਪਾਲ ਚੌਹਾਨ, ਐਡਵੋਕੇਟ ਭਰਤ ਅਗਰਵਾਲ, ਕੌਂਸਲਰ ਰਾਜੇਸ਼ ਤੁਲੀ, ਸਰਦੂਲ ਸਿੰਘ, ਪਿ੍ਰੰਸ ਰੰਧਾਵਾ, ਬਲਵਿੰਦਰ ਮਿੰਟਾ, ਰਾਕੇਸ਼ ਤੁਲੀ, ਗੁਰਜੰਟ ਸਿੰਘ, ਕਾਕੇ ਸ਼ਾਹ, ਉਪਦੇਸ਼ ਕੁਮਾਰ ਪੀ.ਏ, ਮਾਣਕ ਮਹਿਤਾ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼ਹਿਰ ਦੇ ਮੋਹਤਬਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION