spot_img
40.1 C
Delhi
Monday, June 17, 2024
spot_img

ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਟ੍ਰੇਨਿੰਗ ਲਈ ਗ੍ਰਾਂਟ ਜਾਰੀ

ਯੈੱਸ ਪੰਜਾਬ
ਚੰਡੀਗੜ, 22 ਮਾਰਚ, 2021 –
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 12ਵੀਂ ਜਮਾਤ ਦੇ ਦੋ ਸੌ ਵਿਦਿਆਰਥੀਆਂ ਨੂੰ ਟ੍ਰੇਨਿੰਗ ਕਰਵਾਉਣ ਵਾਸਤੇ ਪੰਜ ਲੱਖ ਦੀ ਗ੍ਰਾਂਟ ਜਾਰੀ ਕਰ ਦਿੱਤੀ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਸਾਲ 12ਵੀਂ ਜਮਾਤ ਦੇ ਇਮਤਿਹਾਨ ਦੇਣ ਵਾਲੇ ਵਿਦਿਆਰਥੀਆਂ ਨੂੰ ਉਨਾਂ ਦੀ ਦਿਲਚਸਪੀ ਅਨੁਸਾਰ ਵੱਖ ਵੱਖ ਕੰਪਨੀਆਂ ਵਿੱਚ ਅਪਰੇਂਟਿਸਸ਼ਿਪ ਟ੍ਰੇਨਿੰਗ ਦਿੱਤੀ ਜਾਣੀ ਹੈ। ਇਹ ਟ੍ਰੇਨਿੰਗ ਦੋ ਮਹੀਨੇ ਦੀ ਹੋਵੇਗੀ। ਟੇ੍ਰਨਿੰਗ ਦੌਰਾਨ ਵਿਭਾਗ ਵੱਲੋਂ ਪ੍ਰਤੀ ਮਹੀਨਾ ਪ੍ਰਤੀ ਵਿਦਿਆਰਥੀ 1250 ਰੁਪਏ ਸਟਾਈਪੇਂਡ ਦਿੱਤਾ ਜਾਵੇਗਾ। ਇਸ ਦੌਰਾਨ ਕੰਪਨੀ ਵੱਲੋਂ ਵੀ ਪ੍ਰਤੀ ਵਿਦਿਆਰਥੀ 1250 ਰੁਪਏ ਦਿੱਤੇ ਜਾਣਗੇ। ਇਸ ਤਰਾਂ ਹਰੇਕ ਵਿਦਿਆਰਥੀ ਨੂੰ ਪ੍ਰਤੀ ਮਹੀਨਾ 2500 ਰੁਪਏ ਮਿਲਣਗੇ। ਬੁਲਾਰੇ ਅਨੁਸਾਰ ਵਿਦਿਆਰਥੀਆਂ ਨੂੰ ਇਹ ਸਿਖਲਾਈ ਉਨਾਂ ਦੀ ਸਲਾਨਾ ਪ੍ਰੀਖਿਆ ਮੁਕੰਮਲ ਹੋਣ ਤੋਂ ਬਾਅਦ ਦਿੱਤੀ ਜਾਵੇਗੀ। ਇਸ ਵਾਸਤੇ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਕੋਲੋਂ ਸਹਿਮਤੀ ਫਾਰਮ ਭਰਵਾਉਣ ਲਈ ਆਖਿਆ ਗਿਆ ਹੈ।

ਬੁਲਾਰੇ ਅਨੁਸਾਰ ਅਪਰੇਂਟਿਸਸ਼ਿਪ ਦੇ ਦੋ ਮਹੀਨੇ ਪੂਰੇ ਹੋਣ ਤੋਂ ਬਾਅਦ ਵੀ ਕੰਪਨੀ ਅਤੇ ਵਿਦਿਆਰਥੀ ਦੀ ਆਪਸੀ ਤਾਲਮੇਲ ਦੇ ਆਧਾਰ ’ਤੇ ਇਹ ਅਪਰੇਂਟਿਸਸ਼ਿਪ ਅੱਗੇ ਹੋਰ ਵਧਾਈ ਜਾ ਸਕਦੀ ਹੈ ਪਰ ਇਸ ਵਾਸਤੇ ਕੰਪਨੀ ਨੂੰ ਹੀ ਵਿਦਿਆਰਥੀ ਨੂੰ 2500 ਰੁਪਏ ਪ੍ਰਤੀ ਮਹੀਨਾ ਸਟਾਈਪੇਂਡ ਦੇਣਾ ਪਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION